ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਲੰਧਰ ਪੰਚਾਇਤੀ ਚੋਣਾਂ ’ਚ 66.3 ਫ਼ੀਸਦੀ ਮੱਤਦਾਨ

08:59 AM Oct 17, 2024 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 16 ਅਕਤੂਬਰ
ਪੰਚਾਇਤੀ ਚੋਣਾਂ ਦੌਰਾਨ ਜ਼ਿਲ੍ਹੇ ਦੀਆਂ 695 ਪੰਚਾਇਤਾਂ ਵਿੱਚ ਸ਼ਾਂਤੀਪੂਰਨ ਢੰਗ ਨਾਲ ਜਿੱਥੇ 66.3 ਫੀਸਦੀ ਰਿਕਾਰਡ ਮੱਤਦਾਨ ਹੋਇਆ, ਉਥੇ ਵੋਟਿੰਗ ਤੋਂ ਤੁਰੰਤ ਬਾਅਦ ਹੀ ਗਿਣਤੀ ਪ੍ਰਕਿਰਿਆ ਵੀ ਸਫ਼ਲਤਾਪੂਰਵਕ ਨੇਪਰੇ ਚੜ੍ਹੀ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ 890 ਪਿੰਡਾਂ ਦੀਆਂ ਪੰਚਾਇਤਾਂ ਵਿਚੋਂ 195 ਪੰਚਾਇਤਾਂ ਪਹਿਲਾਂ ਹੀ ਸਰਬਸੰਮਤੀ ਨਾਲ ਚੁਣੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਲੋਹੀਆਂ ਖਾਸ ਬਲਾਕ ਵਿੱਚ ਸਭ ਤੋਂ ਵੱਧ 28 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ।

Advertisement

Advertisement