ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਿੰਡ ਮਹੱਦੀਆਂ ਦੇ ਵਿਕਾਸ ਲਈ 66 ਲੱਖ ਖ਼ਰਚੇ ਜਾਣਗੇ: ਰਾਏ

06:50 AM Aug 28, 2024 IST
ਵਿਧਾਇਕ ਲਖਵੀਰ ਸਿੰਘ ਰਾਏ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਦੇ ਹੋਏ। -ਫੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 27 ਅਗਸਤ
ਪਿੰਡ ਮਹੱਦੀਆਂ ਦੇ ਸਰਬਪੱਖੀ ਵਿਕਾਸ ਲਈ 66 ਲੱਖ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ ਤੇ ਇਨ੍ਹਾਂ ਦੇ ਪੂਰਾ ਹੋਣ ਨਾਲ ਪਿੰਡ ਦੀ ਨੁਹਾਰ ਬਦਲ ਜਾਵੇਗੀ। ਇਹ ਪ੍ਰਗਟਾਵਾ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਪਿੰਡ ਮਹੱਦੀਆਂ ਵਿੱਚ ਕੰਮ ਸ਼ੁਰੂ ਕਰਵਾਉਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਸਟੇਡੀਅਮ, ਡਿਸਪੈਂਸਰੀ, ਪਾਰਕ ਦੀ ਉਸਾਰੀ ਅਤੇ ਸ਼ਮਸ਼ਾਨਘਾਟ ਦੇ ਰਸਤੇ ਨੂੰ ਪੱਕਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਦੇ ਵਿਕਾਸ ਲਈ ਵਚਨਬੱਧ ਹਨ, ਜਿਸ ਸਦਕਾ ਸੂਬੇ ਭਰ ਵਿੱਚ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਲਈ ਨਿਯੁਕਤੀ ਪੱਤਰ ਵੰਡੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਸਹੂਲਤਾਂ ਵਿੱਚ ਕ੍ਰਾਂਤੀ ਲਿਆਂਦੀ ਗਈ ਹੈ। ਹਸਪਤਾਲਾਂ ਵਿਚ ਸਾਰੀਆਂ ਦਵਾਈਆਂ ਮਿਲ ਰਹੀਆਂ ਹਨ। ਸਰਕਾਰੀ ਦਫ਼ਤਰਾਂ ਵਿੱਚ ਵੀ ਕੰਮ ਸਮੇਂ ਅਨੁਸਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਭ੍ਰਿਸ਼ਟਾਚਾਰ ਮੁਕਤ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ।

Advertisement

Advertisement
Advertisement