ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਖਮਨਦੀਪ ਸਿੰਘ ਦੇ ਨੀਟ ਪ੍ਰੀਖਿਆ ’ਚੋਂ 665 ਅੰਕ 

09:09 AM Jun 08, 2024 IST
ਮਸਤੂਆਣਾ ਸਾਹਿਬ: ਸੰਤ ਅਤਰ ਸਿੰਘ ਵੱਲੋਂ ਸਥਾਪਤ ਪਲੇਠੀ ਸੰਸਥਾ ਅਕਾਲ ਸੀਨੀਅਰ ਸੈਕੰਡਰੀ ਸਕੂਲ ਮਸਤੂਆਣਾ ਸਾਹਿਬ ਬਹਾਦਰਪੁਰ ਦੇ ਪ੍ਰਿੰਸੀਪਲ ਡਾਕਟਰ ਰਜਿੰਦਰ ਸਿੰਘ ਬਾਜਵਾ ਦੇ ਪੁੱਤਰ ਸੁਖਮਨਦੀਪ ਸਿੰਘ ਨੇ ਨੀਟ ਦੀ ਪ੍ਰੀਖਿਆ ਵਿੱਚ 720 ਅੰਕਾਂ ’ਚੋਂ 665 ਅੰਕ ਪ੍ਰਾਪਤ ਕਰਕੇ ਆਪਣੇ ਮਾਤਾ ਪਿਤਾ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸੁਖਮਨਦੀਪ ਸਿੰਘ ਦੀ ਮਾਤਾ ਅੰਮ੍ਰਿਤਪਾਲ ਕੌਰ ਨੇ ਪੁੱਤਰ ਦੀ ਪ੍ਰਾਪਤੀ ’ਤੇ ਮਾਣ ਮਹਿਸੂਸ ਕਰਦਿਆਂ ਦੱਸਿਆ ਕਿ ਸੁਖਮਨਦੀਪ ਨੇ ਬਿਨਾਂ ਕਿਸੇ ਕੋਚਿੰਗ ਦੇ ਭਾਰਤ ਵਿੱਚੋਂ  7583 ( ਜਨਰਲ ਕੈਟੇਗਰੀ)  ਰੈਂਕ ਪ੍ਰਾਪਤ ਕੀਤਾ ਹੈ। ਸੁਖਮਨਦੀਪ ਸਿੰਘ ਵੱਲੋਂ ਨੀਟ ਦੀ ਪ੍ਰੀਖਿਆ ਪਾਸ ਕਰਨ ’ਤੇ ਅਕਾਲ ਕਾਲਜ ਕੌਂਸਲ ਦੇ ਮੁੱਖ ਪ੍ਰਬੰਧਕ ਕੈਪਟਨ ਭੁਪਿੰਦਰ ਸਿੰਘ ਪੂਨੀਆ, ਸਕੱਤਰ ਜਸਵੰਤ ਸਿੰਘ ਖਹਿਰਾ ਅਤੇ ਸਟਾਫ਼ ਮੈਂਬਰਾਂ ਵਧਾਈਆਂ ਦਿੱਤੀਆਂ ਗਈਆਂ। -ਪੱਤਰ ਪ੍ਰੇਰਕ
Advertisement
Advertisement