ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ’ਚ ਸਰਕਾਰੀ ਇਮਾਰਤਾਂ ’ਤੇ 6800 ਮੈਗਾਵਾਟ ਦੇ ਸੋਲਰ ਪਲਾਂਟ ਲੱਗੇ

06:55 AM Dec 22, 2024 IST
ਸਮਾਗਮ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸਨਮਾਨਦੇ ਹੋਏ ਅਧਿਕਾਰੀ।

ਆਤਿਸ਼ ਗੁਪਤਾ
ਚੰਡੀਗੜ੍ਹ, 21 ਦਸੰਬਰ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਨਵਿਆਉਣਯੋਗ ਊਰਜਾ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸੂਬੇ ਦੀਆਂ ਸਰਕਾਰੀ ਇਮਾਰਤਾਂ ’ਤੇ ਵੀ ਸੋਲਰ ਪਲਾਂਟ ਲਗਾਏ ਜਾ ਰਹੇ ਹਨ। ਹੁਣ ਤੱਕ ਪੰਜਾਬ ਸਰਕਾਰ ਨੇ ਸਕੂਲਾਂ ਸਮੇਤ 1000 ਤੋਂ ਵੱਧ ਸਰਕਾਰੀ ਇਮਾਰਤਾਂ ’ਤੇ 6800 ਮੈਗਾਵਾਟ ਦੇ ਸੋਲਰ ਪਲਾਂਟ ਲਗਾਏ ਹਨ। ਇਹ ਗੱਲ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ’ਚ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਬਿਊਰੋ ਆਫ ਐਨਰਜੀ ਐਫੀਸ਼ੈਂਸੀ ਬਿਜਲੀ ਮੰਤਰਾਲੇ ਦੇ ਸਹਿਯੋਗ ਨਾਲ ਕਰਵਾਏ ਸੂਬਾ ਪੱਧਰੀ ਊਰਜਾ ਸੰਭਾਲ ਦਿਵਸ ਦੇ ਸਮਾਗਮ ਨੂੰ ਸੰਬੋਧਨ ਕਰਦਿਆਂ ਆਖੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਕ ਹਜ਼ਾਰ ਸਰਕਾਰੀ ਇਮਾਰਤਾਂ ’ਤੇ ਸੋਲਰ ਪਲਾਂਟ ਲਗਾ ਦਿੱਤੇ ਹਨ, ਜਦੋਂ ਕਿ 6200 ਮੈਗਾਵਾਟ ਨੂੰ ਨਵਿਆਉਣਯੋਗ ਊਰਜਾ ਵਿੱਚ ਤਬਦੀਲ ਕਰਨ ਸਬੰਧੀ ਇੱਕ ਹੋਰ ਪ੍ਰਾਜੈਕਟ ਪ੍ਰਕਿਰਿਆ ਅਧੀਨ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 2.16 ਲੱਖ ਊਰਜਾ ਕੁਸ਼ਲ ਬੀ.ਈ.ਈ. 4 ਸਟਾਰ ਰੇਟਿੰਗ ਵਾਲੇ ਖੇਤੀ ਪੰਪ-ਸੈੱਟ ਲਗਾਏ ਗਏ ਹਨ। ਸੂਬੇ ਵਿੱਚ 750 ਤੋਂ ਵੱਧ ਇਮਾਰਤਾਂ ਈ.ਸੀ.ਬੀ.ਸੀ. ਅਨੁਕੂਲ ਹਨ। ਸ੍ਰੀ ਅਰੋੜਾ ਨੇ ਕਿਹਾ ਕਿ ਟਿਕਾਊ ਭਵਿੱਖ ਲਈ ਰਵਾਇਤੀ ਈਂਧਨ ’ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰਨ ਦੀ ਲੋੜ ਹੈ। ਸਰਕਾਰ ਸਿਰਫ਼ ਈਕੋ-ਸਿਸਟਮ ਤਿਆਰ ਕਰ ਸਕਦੀ ਹੈ, ਪਰ ਮੁੱਖ ਜ਼ਿੰਮੇਵਾਰੀ ਨਿੱਜੀ ਅਦਾਰਿਆਂ ਦੀ ਹੈ ਕਿਉਂਕਿ ਉਨ੍ਹਾਂ ਨੇ ਆਪਣੀਆਂ ਸੰਸਥਾਵਾਂ ਨੂੰ ਊਰਜਾ ਕੁਸ਼ਲ ਤਕਨੀਕਾਂ ਨਾਲ ਲੈਸ ਕਰਨਾ ਹੈ। ਇਸ ਦੌਰਾਨ ਉਨ੍ਹਾਂ ਨੇ ਊਰਜਾ ਕੁਸ਼ਲਤਾ ਤਕਨਾਲੋਜੀ ਅਤੇ ਊਰਜਾ ਸੰਭਾਲ ਦਿਵਸ ਸਮਾਰੋਹ ਬਾਰੇ ਪ੍ਰਦਰਸ਼ਨੀ ਦਾ ਉਦਘਾਟਨ ਵੀ ਕੀਤਾ।
ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਨੇ ਬਿਜਲੀ ਦੀ ਮੰਗ ਅਤੇ ਸਪਲਾਈ ਵਿਚਕਾਰਲੇ ਪਾੜੇ ਨੂੰ ਪੂਰਨ ਲਈ ਸੂਬੇ ਵਿੱਚ ਊਰਜਾ ਦੀ ਸੰਭਾਲ ਅਤੇ ਊਰਜਾ ਕੁਸ਼ਲਤਾ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਅਪਣਾਉਣ ਅਤੇ ਊਰਜਾ ਸੰਭਾਲ ਤੇ ਊਰਜਾ ਕੁਸ਼ਲਤਾ ਉਪਾਵਾਂ ਦੀ ਸਮਝਦਾਰੀ ਨਾਲ ਵਰਤੋਂ ਕਰਨ ਦੀ ਅਪੀਲ ਕੀਤੀ। ਪੇਡਾ ਦੇ ਡਾਇਰੈਕਟਰ ਐੱਮ.ਪੀ. ਸਿੰਘ ਨੇ ਸੂਬੇ ਵਿੱਚ ਊਰਜਾ ਸੰਭਾਲ ਪ੍ਰੋਗਰਾਮਾਂ ਤਹਿਤ ਕੀਤੀਆਂ ਪਹਿਲਕਦਮੀਆਂ ਨੂੰ ਉਜਾਗਰ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਈ.ਸੀ.ਬੀ.ਸੀ., ਈ.ਸੀ. ਹਫ਼ਤਾ ਮਨਾਉਣ, 85 ਤੋਂ ਵੱਧ ਸਮਰੱਥਾ ਨਿਰਮਾਣ ਪ੍ਰੋਗਰਾਮਾਂ ਦੇ ਲਾਗੂ ਕਰਨ ਅਤੇ ਈ.ਸੀ.ਬੀ.ਸੀ. ਤੇ ਗ੍ਰੀਨ ਬਿਲਡਿੰਗਾਂ ਨੂੰ ਉਤਸ਼ਾਹਿਤ ਕਰਨ ਵਾਲੇ ਸੂਬਿਆਂ ਵਿੱਚੋਂ ਮੋਹਰੀ ਸੂਬਾ ਹੈ।

Advertisement

Advertisement