68ਵੀਆਂ ਖੇਡਾਂ: ਪਟਿਆਲਾ ਦੇ ਖਿਡਾਰੀਆਂ ਨੇ ਲਾਏ ਨਿਸ਼ਾਨੇ
ਗੁਰਨਾਮ ਸਿੰਘ ਅਕੀਦਾ
ਪਟਿਆਲਾ, 25 ਅਕਤੂਬਰ
ਜ਼ਿਲ੍ਹਾ ਪਟਿਆਲਾ ਵਿੱਚ ਚੱਲ ਰਹੀਆਂ 68ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਬਾਰੇ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਤੀਰ-ਅੰਦਾਜ਼ੀ ਮੁਕਾਬਲਿਆਂ ਵਿੱਚ ਅੰਡਰ-14 ਇੰਡੀਅਨ ਰਾਊਂਡ ਲੜਕਿਆਂ ਦੇ ਮੁਕਾਬਲਿਆਂ ਵਿੱਚ ਨਵਦੀਪ ਸਿੰਘ ਪਟਿਆਲਾ ਪਹਿਲੇ ਸਥਾਨ ’ਤੇ, ਅੰਡਰ-14 ਕੰਪਾਊਂਡ ਰਾਊਂਡ 50 ਮੀਟਰ ਲੜਕਿਆਂ ਦੇ ਮੁਕਾਬਲਿਆਂ ਵਿੱਚ ਨਵਦੀਪ ਸਿੰਘ ਪਟਿਆਲਾ ਨੇ ਪਹਿਲਾ ਸਥਾਨ, ਅੰਡਰ 14 ਲੜਕੀਆਂ ਦੇ ਇੰਡੀਅਨ ਰਾਊਂਡ 50 ਮੀਟਰ ਵਿੱਚ ਕਿਵਨੂਰ ਕੌਰ ਵਿਰਕ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਪਹਿਲਾ, ਅੰਡਰ-14 ਲੜਕੀਆਂ ਦੇ 50 ਮੀਟਰ ਕੰਪਾਊਂਡ ਰਾਊਂਡ ਦੇ ਮੁਕਾਬਲਿਆਂ ਵਿੱਚ ਕਿਵਨੂਰ ਕੌਰ ਵਿਰਕ ਸ੍ਰੀ ਅੰਮ੍ਰਿਤਸਰ ਸਾਹਿਬ ਪਹਿਲਾ ਸਥਾਨ ਹਾਸਲ ਕੀਤਾ।
ਇਸੇ ਤਰ੍ਹਾਂ ਅੰਡਰ 19 ਲੜਕਿਆਂ ਦੇ ਮੁਕਾਬਲਿਆਂ ਇੰਡੀਅਨ ਰਾਊਂਡ ਵਿੱਚ ਸੁਖਮਨ ਨੇ ਪਹਿਲਾ ਸਥਾਨ, ਅੰਡਰ 19 ਕੰਪਾਊਂਡ ਰਾਊਂਡ ਲੜਕੀਆਂ ਦੇ ਮੁਕਾਬਲਿਆਂ ਵਿੱਚ ਸੁਖਮਨ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਟੀਮ ਇਵੈਂਟ ਵਿੱਚ ਪਟਿਆਲਾ ਨੇ ਪਹਿਲਾ ਸਥਾਨ ਸਥਾਨ ਹਾਸਲ ਕੀਤਾ। ਅੰਡਰ-19 ਲੜਕੀਆਂ ਦੇ ਇੰਡੀਅਨ ਰਾਊਂਡ ਦੇ ਮੁਕਾਬਲਿਆਂ ਵਿੱਚ ਅਲੀਸ਼ਾ ਨੇ ਪਹਿਲਾ, ਅੰਡਰ-19 ਕੰਪਾਊਂਡ ਰਾਊਂਡ ਵਿੱਚ ਅਲੀਸ਼ਾ ਨੇ ਪਹਿਲਾ ਸਥਾਨ ਤੇ ਲੜਕੀਆਂ ਦੇ ਟੀਮ ਇਵੈਂਟ ਵਿੱਚ ਸੰਗਰੂਰ ਜ਼ਿਲ੍ਹੇ ਨੇ ਪਹਿਲਾ ਸਥਾਨ ਹਾਸਲ ਕੀਤਾ।
ਇਨਾਮ ਵੰਡ ਸਮਾਰੋਹ ’ਚ ਕੋਚ ਜੀਵਨਜੋਤ ਸਿੰਘ ਤੇਜਾ, ਕੋਚ ਸੁਰਿੰਦਰ ਸਿੰਘ ਰੰਧਾਵਾ ਨੇ ਖਿਡਾਰੀਆਂ ਦਾ ਸਨਮਾਨ ਕੀਤਾ।