69 ਬੋਤਲਾਂ ਸ਼ਰਾਬ ਸਣੇ ਮੁਲਜ਼ਮ ਕਾਬੂ
05:30 AM May 31, 2025 IST
ਪੱਤਰ ਪ੍ਰੇਰਕ
ਮਾਛੀਵਾੜਾ, 30 ਮਈ
ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਕਾਲਸ ਖੁਰਦ ਵਿੱਚ ਪੁਲੀਸ ਨੇ 69 ਬੋਤਲਾਂ ਸ਼ਰਾਬ ਸਣੇ ਹੁਸ਼ਿਆਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਕਸਾਇਜ਼ ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਬਾਹਰਲੇ ਸੂਬਿਆਂ ਤੋਂ ਸ਼ਰਾਬ ਲਿਆ ਕੇ ਵੇਚਦਾ ਹੈ। ਵਿਭਾਗ ਦੀ ਟੀਮ ਤੇ ਕੂੰਮਕਲਾਂ ਪੁਲੀਸ ਨੇ ਸਾਂਝੀ ਕਾਰਵਾਈ ਤਹਿਤ ਅੱਜ ਮੁਲਜ਼ਮ ਦੇ ਘਰ ਤੂੜੀ ਵਾਲੇ ਕਮਰੇ ਵਿੱਚ ਲੁਕੋ ਕੇ ਰੱਖੀਆਂ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ। ਕੂੰਮਕਲਾਂ ਪੁਲੀਸ ਨੇ ਇਸ ਸਬੰਧੀ ਕੇਸ ਦਰਜ ਕੀਤਾ ਹੈ।
Advertisement
Advertisement