ਇੰਗਲੈਂਡ ਭੇਜਣ ਦੇ ਨਾਂਅ ’ਤੇ 7.50 ਲੱਖ ਠੱਗੇ
06:40 AM Sep 20, 2024 IST
Advertisement
ਪੱਤਰ ਪ੍ਰੇਰਕ
ਹੁਸ਼ਿਆਰਪੁਰ, 19 ਸਤੰਬਰ
ਵਿਦੇਸ਼ ਭੇਜਣ ਦੇ ਨਾਂਅ ’ਤੇ 7.50 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਮਾਡਲ ਟਾਊਨ ਪੁਲੀਸ ਨੇ ਲੁਧਿਆਣਾ ਦੇ ਟਰੈਵਲ ਏਜੰਟ ਅਰਵੀਨਾ ਸ਼ਰਮਾ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ।
ਪੁਲੀਸ ਕੋਲ ਕੀਤੀ ਸ਼ਿਕਾਇਤ ’ਚ ਮਮਤਾ ਵਾਸੀ ਮੁਹੱਲਾ ਭਗਤ ਨਗਰ ਨੇ ਦੱਸਿਆ ਕਿ ਉਕਤ ਟਰੈਵਲ ਏਜੰਟ ਨੇ ਇੰਗਲੈਂਡ ਵਿੱਚ ਵਰਕ ਪਰਮਿਟ ’ਤੇ ਭੇਜਣ ਦੇ ਇਵਜ਼ ਵਿੱਚ ਉਸ ਕੋਲੋਂ 7.50 ਲੱਖ ਰੁਪਏ ਲਏ ਪਰ ਨਾ ਤਾਂ ਉਸ ਨੇ ਵਿਦੇਸ਼ ਭੇਜਿਆ ਤੇ ਨਾ ਹੀ ਪੈਸੇ ਵਾਪਿਸ ਕੀਤੇ। ਉਸ ਦੀ ਸ਼ਿਕਾਇਤ ’ਤੇ ਪੁਲੀਸ ਵਲੋਂ ਮਾਮਲੇ ਦੀ ਜਾਂਚ ਕੀਤੀ ਗਈ। ਜਾਂਚ ਉਪਰੰਤ ਦੋਸ਼ ਸਾਬਿਤ ਹੋਣ ’ਤੇ ਉਕਤ ਟਰੈਵਲ ਏਜੰਟ ਖਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਗਿਆ।
Advertisement
Advertisement
Advertisement