ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ’ਚ 7.80 ਲੱਖ ਟਨ ਝੋਨਾ ਪੁੱਜਿਆ
07:06 AM Nov 02, 2024 IST
Advertisement
ਖੇਤਰੀ ਪ੍ਰਤੀਨਿਧ
ਪਟਿਆਲਾ, 1 ਨਵੰਬਰ
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 7,80,034 ਟਨ ਝੋਨੇ ਦੀ ਆਮਦ ਹੋਈ ਹੈ। ਇਸ ਵਿੱਚੋਂ 7,65,851 ਟਨ ਝੋਨਾ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦ ਲਿਆ ਗਿਆ ਹੈ। ਇਹ ਜਾਣਕਾਰੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜਿਲ੍ਹੇ ’ਚ ਝੋਨੇ ਦੀ ਕੀਤੀ ਗਈ ਖਰੀਦ ਸਬੰਧੀ ਸੌ ਫੀਸਦੀ ਅਦਾਇਗੀ ਕਰ ਦਿੱਤੀ ਗਈ ਹੈ। ਹੁਣ ਤੱਕ ਕਿਸਾਨਾਂ ਨੂੰ ਫਸਲ ਦੀ 633.77 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦੀ ਗਈ ਇਸ ਫਸਲ ਵਿੱਚੋਂ ਪਨਗਰੇਨ ਵੱਲੋਂ 340459 ਟਨ, ਮਾਰਕਫੈੱਡ ਵੱਲੋਂ 186226 ਟਨ, ਪਨਸਪ ਵੱਲੋਂ 143945 ਟਨ ਅਤੇ ਪੰਜਾਬ ਰਾਜ ਵੇਅਰ ਹਾਊਸਿੰਗ ਕਾਰਪੋਰੇਸ਼ਨ ਵੱਲੋਂ 93536 ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ, ਜਦਕਿ ਐਫਸੀਆਈ ਵੱਲੋਂ 1685 ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
Advertisement
Advertisement
Advertisement