ਗੁਰੂ ਹਰਿਗੋਬਿੰਦ ਦੇ ਪ੍ਰਕਾਸ਼ ਪੁਰਬ ਮੌਕੇ 7 ਰੋਜ਼ਾ ਸਮਾਗਮ ਅੱਜ ਤੋਂ
04:40 AM Jun 06, 2025 IST
ਸਰਬਜੋਤ ਸਿੰਘ ਦੁੱਗਲ
ਕੁਰੂਕਸ਼ੇਤਰ, 5 ਜੂਨ
ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸੱਤ ਰੋਜ਼ਾ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਪੂਰੀਆਂ ਹੋ ਗਈਆਂ ਹਨ। ਇਹ ਸਮਾਗਮ 6 ਜੂਨ ਤੋਂ ਕੁਰੂਕਸ਼ੇਤਰ ਦੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿੱਚ ਸ਼ੁਰੂ ਹੋਵੇਗਾ। ਇਹ ਜਾਣਕਾਰੀ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਮਾਗਮ 6 ਤੋਂ 12 ਜੂਨ ਤੱਕ ਚੱਲੇਗਾ। 11 ਜੂਨ ਨੂੰ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ। ਸ੍ਰੀ ਝੀਂਡਾ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਤੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੂੰ ਪ੍ਰਕਾਸ਼ ਪੁਰਬ ਮੌਕੇ ਹਾਜ਼ਰੀ ਭਰਨ ਦਾ ਸੱਦਾ ਦਿੱਤਾ। ਇਸ ਮੌਕੇ ਹਰਿਆਣਾ ਕਮੇਟੀ ਦੇ ਸਾਬਕਾ ਬੁਲਾਰੇ ਕਵਲਜੀਤ ਸਿੰਘ ਅਜਰਾਣਾ, ਪ੍ਰਧਾਨ ਦੇ ਨਿੱਜੀ ਸਕੱਤਰ ਸ਼ਮਸ਼ੇਰ ਸਿੰਘ, ਹਰਿਆਣਾ ਕਮੇਟੀ ਦੇ ਸਾਬਕਾ ਮੈਂਬਰ ਵਿਨਰ ਸਿੰਘ ਸਾਹਾ ਵੀ ਮੌਜੂਦ ਸਨ।
Advertisement
Advertisement