ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ 7 ਰੋਜ਼ਾ ਸਮਰ ਕੈਂਪ

06:59 AM Jun 19, 2024 IST
ਜੇਤੂ ਬੱਚਿਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।

ਭੁੱਚੋ ਮੰਡੀ:

Advertisement

ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ, ਨੈਤਿਕ ਕਦਰਾਂ ਕੀਮਤਾਂ ਦੀ ਬਹਾਲੀ ਅਤੇ ਮਾਣਮੱਤੇ ਇਤਿਹਾਸ ਅਤੇ ਵਿਰਸੇ ਦੀ ਸੰਭਾਲ ਲਈ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਬਠਿੰਡਾ ਵੱਲੋਂ ਥਰਮਲ ਕਲੋਨੀ ਲਹਿਰਾ ਮੁਹੱਬਤ ਦੇ ਗੁਰਦੁਆਰਾ ਸਾਹਿਬ ਵਿੱਚ 7 ਰੋਜ਼ਾ ਸਮਰ ਕੈਂਪ ਲਾਇਆ ਗਿਆ। ਇਸ ਵਿੱਚ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਲਈ ਵੱਖ ਵੱਖ ਵੰਨਗੀਆਂ ਦੇ ਪ੍ਰੋਗਰਾਮ ਕੀਤੇ ਗਏ। ਅਖੀਰਲੇ ਦਿਨ ਪੇਂਟਿੰਗ, ਪੰਜਾਬੀ ਪੈਂਤੀ ਤੇ ਸੁੰਦਰ ਲਿਖਾਈ ਅਤੇ ਵਿਰਸਾ ਸੰਭਾਲ ਸਬੰਧੀ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਸਟੱਡੀ ਸਰਕਲ ਦੇ ਸੇਵਾਦਾਰ ਬਲਵੰਤ ਸਿੰਘ ਕਾਲਝਰਾਣੀ, ਡਾ. ਗੁਰਜਿੰਦਰ ਸਿੰਘ ਰੋਮਾਣਾ, ਇਕਬਾਲ ਸਿੰਘ ਕਾਉਣੀ, ਸੁਰਿੰਦਰ ਪਾਲ ਸਿੰਘ ਬੱਲੂਆਣਾ, ਅਮਰਜੀਤ ਸਿੰਘ ਪੇਂਟਰ, ਰਮਨਦੀਪ ਸਿੰਘ, ਊਧਮ ਸਿੰਘ ਬਾਠ, ਹਰਪਾਲ ਸਿੰਘ ਚੌਕੇ, ਇਕਬਾਲ ਸਿੰਘ ਲਹਿਰਾ ਮੁਹੱਬਤ ਨੇ ਵਿਸ਼ੇਸ਼ ਸਹਿਸੋਗ ਦਿੱਤਾ। -ਪੱਤਰ ਪ੍ਰੇਰਕ

Advertisement
Advertisement
Advertisement