ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲਾਰੈਂਸ ਬਿਸ਼ਨੋਈ ਗਰੋਹ ਦੇ 7 ਸ਼ੂਟਰ ਹਥਿਆਰਾਂ ਸਣੇ ਕਾਬੂ

08:13 AM Oct 08, 2024 IST
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੁਲੀਸ ਅਧਿਕਾਰੀ।

ਮਹਿੰਦਰ ਸਿੰਘ ਰੱਤੀਆਂ
ਮੋਗਾ, 7 ਅਕਤੂਬਰ
ਇਥੇ ਸੀਆਈਏ ਸਟਾਫ਼ ਪੁਲੀਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ 7 ਸ਼ੂਟਰਾਂ ਨੂੰ ਗੁਜਰਾਤ ਵਿਚੋਂ ਲਿਆਂਦੇ .32 ਬੋਰ ਦੇ 5 ਪਿਸਤੌਲਾਂ ਤੇ ਗੋਲੀ ਸਿੱਕਾ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਇਸ ਮਾਮਲੇ ਵਿਚ ਤਿੰਨ ਹੋਰਾਂ ਨੂੰ ਨਾਮਜ਼ਦ ਕਰਕੇ 10 ਮੈਂਬਰੀ ਗਰੋਹ ਦਾ ਪਰਦਾਫ਼ਾਸ਼ ਕਰਨ ਦਾ ਦਾਅਵਾ ਕੀਤਾ ਹੈ। ਸਥਾਨਕ ਅਦਾਲਤ ਨੇ ਸੱਤ ਮੁਲਜ਼ਮਾਂ ਨੂੰ ਤਿੰਨ ਰੋਜ਼ਾ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਇਥੇ ਐੱਸਐੱਸਪੀ ਅਜੈ ਗਾਂਧੀ ਨੇ ਪ੍ਰੈਸ ਕਾਨਫਰੰਸ ਵਿਚ ਦੱਸਿਆ ਕਿ ਇਹ ਗੈਂਗ ਲਾਰੈਂਸ ਬਿਸ਼ਨੋਈ ਗਰੋਹ ਹੇਠ ਚਲਾਇਆ ਜਾ ਰਿਹਾ ਸੀ। ਇਸ ਗਰੋਹ ਦਾ ਮੁੱਖ ਸਰਗਨਾ ਜਗਦੀਪ ਸਿੰਘ ਉਰਫ ਜੱਗਾ ਧੂੜਕੋਟ ਵਿਦੇਸ਼ ਵਿੱਚੋਂ ਵਟਸਐਪ ਕਾਲ ਕਰਕੇ ਕਾਰੋਬਾਰੀਆਂ ਨੂੰ ਧਮਕੀਆਂ ਦੇ ਕੇ ਫਿਰੌਤੀਆਂ ਵਸੂਲਦਾ ਹੈ ਅਤੇ ਜਿਹੜਾ ਕਾਰੋਬਾਰੀ ਫਿਰੌਤੀ ਤੋਂ ਇਨਕਾਰ ਕਰਦਾ ਸੀ, ਉਸ ’ਤੇ ਉਹ ਆਪਣੇ ਸ਼ੂਟਰਾਂ ਰਾਹੀ ਗੋਲੀਬਾਰੀ ਕਰਵਾ ਕੇ ਦਹਿਸ਼ਤ ਦਾ ਮਾਹੌਲ ਸਿਰਜਦਾ ਸੀ। ਉਨ੍ਹਾਂ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਏਐੱਸਆਈ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਪੁਲੀਸ ਟੀਮ ਨੇ ਨਾਕਾਬੰਦੀ ਦੌਰਾਨ ਜਿਹੜੇ ਸੱਤ ਸ਼ੂਟਰਾਂ ਨੂੰ ਕਾਬੂ ਕੀਤਾ ਹੈ, ਉਨ੍ਹਾਂ ਦੀ ਪਛਾਣ ਕਮਲਦੀਪ ਸਿੰਘ ਉਰਫ ਕਮਲ ਅਤੇ ਗੁਰਦੀਪ ਸਿੰਘ ਦੋਵੇਂ ਵਾਸੀ ਬੱਧਨੀ ਕਲਾਂ, ਤੇਜਿੰਦਰ ਸਿੰਘ ਉਰਫ ਤੇਜੂ ਪਿੰਡ ਰਾਉਕੇ ਕਲਾਂ, ਦਿਲਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਉਰਫ ਲੱਭੂ ਦੋਵੇਂ ਵਾਸੀ ਨਿਹਾਲ ਸਿੰਘ ਵਾਲਾ, ਦਿਲਰਾਜ ਸਿਘ ਪਿੰਡ ਲੋਪੋ ਅਤੇ ਗੋਬਿੰਦ ਸਿੰਘ ਪਿੰਡ ਸਿਊਣ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਅਮਰੀਕਾ ਰਹਿੰਦੇ ਗਰੋਹ ਦੇ ਮੁੱਖ ਸਰਗਨਾ ਜਗਦੀਪ ਸਿੰਘ ਜੱਗਾ ਅਤੇ ਹਰਜੋਤ ਸਿੰਘ ਉਰਫ਼ ਨੀਲਾ ਵਾਸੀ ਬੱਧਨੀ ਕਲਾਂ ਖ਼ਿਲਾਫ਼ ਸੰਗੀਨ ਜੁਰਮ ਤਹਿਤ 9-9 ਅਤੇ ਤੀਜੇ ਫ਼ਰਾਰ ਮੁਲਜ਼ਮ ਸੁਖਦੀਪ ਸਿਘ ਪਿੰਡ ਧੂੜਕੋਟ ਰਣਸੀਂਹ ਖ਼ਿਲਾਫ਼ ਸੰਗੀਨ ਅਪਰਾਧ ਦੇ ਦੋ ਕੇਸ ਦਰਜ ਹਨ।

Advertisement

Advertisement