ਹਵਾਈ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇ ਮੱਦੇਨਜ਼ਰ 10 ਸੋਸ਼ਲ ਮੀਡੀਆ ਖਾਤੇ ਮੁਅੱਤਲ
07:15 PM Oct 17, 2024 IST
Advertisement
ਨਵੀਂ ਦਿੱਲੀ, 17 ਅਕਤੂਬਰ
ਭਾਰਤ ਵਿਚਲੀਆਂ ਹਵਾਈ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇ ਮੱਦੇਨਜ਼ਰ ਦੇਸ਼ ਦੀਆਂ ਸਾਈਬਰ ਸੁਰੱਖਿਆ ਏਜੰਸੀਆਂ ਨੇ ਜਾਂਚ ਤੋਂ ਬਾਅਦ ਦਸ ਸੋਸ਼ਲ ਮੀਡੀਆ ਖਾਤਿਆਂ ਨੂੰ ਮੁਅੱਤਲ ਜਾਂ ਬਲੌਕ ਕਰ ਦਿੱਤਾ ਹੈ। ਸੂਤਰਾਂ ਨੇ ਏਜੰਸੀ ਨੂੰ ਦੱਸਿਆ ਕਿ ਸਾਈਬਰ, ਹਵਾਬਾਜ਼ੀ ਸੁਰੱਖਿਆ ਅਤੇ ਖੁਫੀਆ ਏਜੰਸੀਆਂ ਦੀ ਇੱਕ ਸੰਯੁਕਤ ਟੀਮ ਵੱਲੋਂ ਇਨ੍ਹਾਂ ਖਾਤਿਆਂ ਦਾ ਮੁਲਾਂਕਣ ਕੀਤਾ ਗਿਆ ਸੀ, ਜਿਸ ਤੋਂ ਬਾਅਦ ਇਨ੍ਹਾਂ ਦੇ ਖਾਤਿਆਂ ਨੂੰ ਮੁਅੱਤਲ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ 10 ਸੋਸ਼ਲ ਮੀਡੀਆ ਖਾਤਿਆਂ ਵਿਚੋਂ ਜ਼ਿਆਦਾਤਰ ਐਕਸ ’ਤੇ ਬਣਾਏ ਗਏ ਹਨ।
Advertisement
Advertisement
Advertisement