ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਘਰ ’ਚੋਂ 7 ਤੋਲੇ ਸੋਨਾ ਤੇ ਨਕਦੀ ਚੋਰੀ

07:14 AM Jun 14, 2024 IST

ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 13 ਜੂਨ
ਇੱਥੋਂ ਦੇ ਕੁਲਦੀਪ ਨਗਰ ਵਿੱਚ ਅਣਪਛਾਤੇ ਵਿਅਕਤੀਆਂ ਨੇ ਇਕ ਘਰ ਦੇ ਤਾਲੇ ਤੋੜ ਕੇ ਘਰ ’ਚੋਂ 7 ਤੋਲੇ ਸੋਨਾ ਅਤੇ ਲਗਪਗ 15 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿਚ ਮਲਕੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਕੁਲਦੀਪ ਨਗਰ ਨੇ ਦੱਸਿਆ ਕਿ 12 ਜੂਨ ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਚੋਰਾਂ ਨੇ ਉਸ ਦੇ ਘਰ ਦੇ ਤਾਲੇ ਤੋੜ ਕੇ ਕਮਰੇ ਵਿਚ ਪਈ ਅਲਮਾਰੀ ਵਿਚੋਂ ਕਰੀਬ 7 ਤੋਲੇ ਸੋਨਾ ਅਤੇ ਪੰਦਰਾਂ ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਕੇ ਲੈ ਗਏ। ਉਨ੍ਹਾਂ ਦੱਸਿਆ ਕਿ 12 ਜੂਨ ਦੀ ਰਾਤ ਨੂੰ ਉਹ ਨੇੜਲੇ ਭੈਣ ਦੇ ਘਰ ਸੌਣ ਵਾਸਤੇ ਗਏ ਹੋਏ ਸਨ। ਘਰ ਵਿੱਚ ਕੋਈ ਵੀ ਮੌਜੂਦ ਨਹੀਂ ਸੀ। ਜਦੋਂ ਉਹ ਸਵੇਰੇ ਕਰੀਬ ਪੰਜ ਵਜੇ ਆਪਣੇ ਘਰ ਆਏ ਤਾਂ ਦੇਖਿਆ ਕਿ ਗੇਟ ਅਤੇ ਕਮਰੇ ਦੇ ਤਾਲੇ ਟੁੱਟੇ ਹੋਏ ਸਨ। ਕਸਤੂਰਬਾ ਪੁਲੀਸ ਚੌਕੀ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Advertisement

Advertisement
Advertisement