ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਸ਼ਨੋਤਰੀ ਮੁਕਾਬਲੇ ਵਿੱਚ 70 ਵਿਦਿਆਰਥੀਆਂ ਨੇ ਹਿੱਸਾ ਲਿਆ

11:43 AM Oct 27, 2024 IST
ਜੇਤੂ ਵਿਦਿਆਰਥੀਆਂ ਨਾਲ ਪ੍ਰਿੰਸੀਪਲ ਡਾ. ਜਸਪਾਲ ਸਿੰਘ ਤੇ ਹੋਰ।

ਪੱਤਰ ਪ੍ਰੇਰਕ
ਜਲੰਧਰ, 26 ਅਕਤੂਬਰ
ਲਾਇਲਪੁਰ ਖ਼ਾਲਸਾ ਕਾਲਜ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵੱਲੋਂ ਅੰਤਰ-ਵਿਭਾਗੀ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਵਿਚ 70 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ। ਲਿਖਤੀ ਟੈਸਟ ਵਿੱਚੋਂ ਚਾਰ (ਸਤਲੁਜ, ਬਿਆਸ, ਰਾਵੀ ਅਤੇ ਚਨਾਬ) ਟੀਮਾਂ ਲਈ 12 ਵਿਦਿਆਰਥੀਆਂ ਨੂੰ ਚੁਣਿਆ ਗਿਆ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਅਤੇ ਰਵੀ ਪਾਲ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਜਲੰਧਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਾ. ਸੁਰਿੰਦਰ ਪਾਲ ਮੰਡ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ਸਤਲੁਜ, ਚਨਾਬ ਅਤੇ ਬਿਆਸ ਟੀਮਾਂ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਕੁਇਜ਼ ਮਾਸਟਰ ਦੀ ਭੂਮਿਕਾ ਡਾ. ਸੁਰਿੰਦਰ ਪਾਲ ਮੰਡ ਨੇ ਨਿਭਾਈ। ਡਾ. ਹਰਜਿੰਦਰ ਸਿੰਘ ਸੇਖੋਂ ਨੇ ਆਏ ਹੋਏ ਪਤਵੰਤਿਆਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਮੰਚ ਸੰਚਾਲਕ ਦੀ ਭੂਮਿਕਾ ਪ੍ਰੋ. ਪ੍ਰੀਤੀ ਨੇ ਨਿਭਾਈ। ਇਸ ਮੌਕੇ ਵਿਭਾਗ ਦੇ ਪ੍ਰੋ. ਕੁਲਦੀਪ ਸੋਢੀ, ਡਾ. ਸੁਖਦੇਵ ਸਿੰਘ ਨਾਗਰਾ, ਡਾ. ਸੰਦੀਪ ਕੌਰ, ਪ੍ਰੋ. ਸੰਦੀਪ ਸਿੰਘ, ਪ੍ਰੋ. ਕੰਵਲਜੀਤ ਕੌਰ, ਪ੍ਰੋ.ਵਿਪਨ ਕੁਮਾਰ ਅਤੇ ਇਤਿਹਾਸ ਵਿਭਾਗ ਤੋਂ ਡਾ .ਕਰਨਬੀਰ ਸਿੰਘ ਮੌਜੂਦ ਸਨ।

Advertisement

Advertisement