ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੰਗਲਾਦੇਸ਼ੀਆਂ ਨੂੰ ਰੋਕਣ ਲਈ 70 ਹਜ਼ਾਰ ਬੀਐੱਸਐੱਫ ਜਵਾਨ ਤਿਆਰ

07:13 AM Aug 12, 2024 IST

ਅਨਿਮੇਸ਼ ਸਿੰਘ
ਨਵੀਂ ਦਿੱਲੀ, 11 ਅਗਸਤ
ਪਿਛਲੇ ਇੱਕ ਹਫ਼ਤੇ ਤੋਂ ਗੁਆਂਢੀ ਮੁਲਕ ਬੰਗਲਾਦੇਸ਼ ’ਚ ਬਣੇ ਸਿਆਸੀ ਸੰਕਟ ਤੋਂ ਬਾਅਦ ਬੰਗਲਾਦੇਸ਼ ਦੇ ਨਾਗਰਿਕਾਂ (ਜ਼ਿਆਦਾਤਰ ਘੱਟ ਗਿਣਤੀਆਂ ਨਾਲ ਸਬੰਧਤ) ਦੇ ਭਾਰਤ ਅੰਦਰ ਦਾਖ਼ਲ ਹੋਣ ਦੀਆਂ ਲਗਾਤਾਰ ਕੋਸ਼ਿਸ਼ਾਂ ਦਰਮਿਆਨ ਸਰਕਾਰੀ ਸੂਤਰਾਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਨਜਿੱਠਣ ਤੇ ਸੁਰੱਖਿਆ ਬਲਾਂ ਦੀ ਮਦਦ ਲਈ ਭਾਰਤ-ਬੰਗਲਾਦੇਸ਼ ਸਰਹੱਦ ’ਤੇ ਤਾਇਨਾਤ ਕਰਨ ਲਈ ਵਾਧੂ ਬਲ ਤਿਆਰ ਰੱਖੇ ਗਏ ਹਨ।
ਸਿਖਰਲੇ ਸੂਤਰਾਂ ਨੇ ‘ਦਿ ਟ੍ਰਿਬਿਊਨ ਪ੍ਰਕਾਸ਼ਨ ਸਮੂਹ’ ਨੂੰ ਦੱਸਿਆ ਕਿ ਤਕਰੀਬਨ 70 ਹਜ਼ਾਰ ਬੀਐੱਸਐੱਫ ਜਵਾਨ ਤਿਆਰ ਹਨ ਤੇ ਲੋੜ ਪੈਣ ’ਤੇ ਉਨ੍ਹਾਂ ਨੂੰ ਤੁਰੰਤ ਤਾਇਨਾਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸਰਹੱਦ ਨੇੜੇ ਅਜਿਹੀਆਂ ਤਿੰਨ ਵੱਡੀਆਂ ਘਟਨਾਵਾਂ ਵਾਪਰੀਆਂ ਹਨ ਅਤੇ ਇਨ੍ਹਾਂ ਨਾਲ ਸ਼ਾਂਤੀਪੂਰਨ ਢੰਗ ਨਾਲ ਨਜਿੱਠਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਵੱਲੋਂ ਬੀਐੱਸਐੱਫ ਦੀ ਪੂਰਬੀ ਕਮਾਨ ਦੇ ਏਡੀਜੀ ਦੀ ਅਗਵਾਈ ਹੇਠ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਰਾਹੀਂ ਬਾਰਡਰ ਗਾਰਡ ਬੰਗਲਾਦੇਸ਼ (ਬੀਜੀਬੀ) ਨਾਲ ਤਾਲਮੇਲ ਕੀਤਾ ਜਾ ਰਿਹਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਾਰਤ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਲੋਕਾਂ ਨੂੰ ਰੋਕਿਆ ਜਾ ਸਕੇ ਅਤੇ ਬੰਗਲਾਦੇਸ਼ ’ਚ ਹਿੰਦੂਆਂ ਤੇ ਹੋਰ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਭਾਰਤੀ ਸਰਹੱਦ ਅੰਦਰ ਜਬਰੀ ਦਾਖਲ ਹੋਣ ਜਾਂ ਹਥਿਆਰਬੰਦ ਹਮਲੇ ਦੀ ਅਜੇ ਤੱਕ ਕੋਈ ਘਟਨਾ ਨਹੀਂ ਵਾਪਰੀ। ਅਧਿਕਾਰੀਆਂ ਨੇ ਹਾਲਾਂਕਿ ਕਿਹਾ ਕਿ ਜੇਕਰ ਅਜਿਹੀ ਘਟਨਾ ਵਾਪਰਦੀ ਹੈ ਤਾਂ ਉਹ ਜਵਾਬ ਦੇਣ ਲਈ ਤਿਆਰ ਹਨ।
ਇੱਕ ਹੋਰ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕਿਸੇ ਨੂੰ ਵੀ ਭਾਰਤੀ ਖੇਤਰ ਅੰਦਰ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਬੀਐੱਸਐੱਫ ਅਧਿਕਾਰੀਆਂ ਨੇ 9 ਅਗਸਤ ਦੀ ਘਟਨਾ ਜਦੋਂ 1700 ਬੰਗਲਾਦੇਸ਼ੀ ਨਾਗਰਿਕ ਬੰਗਾਲ ਦੇ ਕੂਚ ਬਿਹਾਰ ’ਚੋਂ ਲੰਘਦੀ ਭਾਰਤੀ ਸਰਹੱਦ ਨੇੜੇ ਪਹੁੰਚ ਗਏ ਸਨ, ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਘਟਨਾ ਪੂਰੀ ਤਰ੍ਹਾਂ ਸ਼ਾਂਤਮਈ ਸੀ।

Advertisement

Advertisement