ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫਿਨਲੈਂਡ ’ਚ ਸਿਖਲਾਈ ਲੈਣਗੇ ਪੰਜਾਬ ਦੇ 72 ਅਧਿਆਪਕ

06:50 AM Sep 25, 2024 IST

* ਆਨਲਾਈਨ ਅਰਜ਼ੀਆਂ ਮੰਗੀਆਂ
* ਅਧਿਆਪਕ ਤਿੰਨ ਹਫ਼ਤਿਆਂ ਵਿੱਚ ਕਰ ਸਕਦੇ ਨੇ ਅਪਲਾਈ
* ਪ੍ਰਾਇਮਰੀ ਅਧਿਆਪਕਾਂ ਨੂੰ ਕੌਮਾਂਤਰੀ ਪੱਧਰ ਦੀ ਸਿਖਲਾਈ ਦੇਣ ਦਾ ਟੀਚਾ

Advertisement

ਆਤਿਸ਼ ਗੁਪਤਾ
ਚੰਡੀਗੜ੍ਹ, 24 ਸਤੰਬਰ
ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਕੌਮਾਂਤਰੀ ਪੱਧਰ ਦੀ ਸਿਖਲਾਈ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿਖੇ ਭੇਜਣ ਦਾ ਫ਼ੈਸਲਾ ਕੀਤਾ ਹੈ। ਇੱਛੁਕ ਪ੍ਰਾਇਮਰੀ ਅਧਿਆਪਕ ਵਿਭਾਗ ਦੀ ਵੈੱਬਸਾਈਟ ’ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਇਹ ਸਿਖਲਾਈ ਤਿੰਨ ਹਫ਼ਤਿਆਂ ਤੱਕ ਚੱਲੇਗੀ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਕੌਮਾਂਤਰੀ ਪੱਧਰ ਦੀ ਸਿਖਲਾਈ ਮੁਹੱਈਆ ਕਰਵਾਉਣ ਦਾ ਫ਼ੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਵੱਲੋਂ ਲਿਆ ਗਿਆ ਹੈ।
ਸ੍ਰੀ ਬੈਂਸ ਨੇ ਕਿਹਾ ਕਿ ਜਿਹੜੇ ਅਧਿਆਪਕ ਸਿਖਲਾਈ ’ਤੇ ਜਾਣ ਲਈ ਅਪਲਾਈ ਕਰਨਗੇ, ਉਨ੍ਹਾਂ ਦੇ ਪੜ੍ਹਾਈ ਕਰਵਾਉਣ ਦੀ ਵਿਧੀ ਸਬੰਧੀ ਉਨ੍ਹਾਂ ਕੋਲੋਂ ਸਿੱਖਿਆ ਹਾਸਲ ਕਰ ਚੁੱਕੇ ਵਿਦਿਆਰਥੀਆਂ ਅਤੇ ਮੌਜੂਦਾ ਸਮੇਂ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਵੀ ਤਸਦੀਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਵੀ 298 ਪ੍ਰਿੰਸੀਪਲਾਂ, ਸਿੱਖਿਆ ਪ੍ਰਸ਼ਾਸਕਾਂ ਤੇ ਹੈੱਡ ਮਾਸਟਰਾਂ ਨੂੰ ਵਿਸ਼ੇਸ਼ ਤੌਰ ’ਤੇ ਸਿਖਲਾਈ ਦਿਵਾਈ ਗਈ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਸਾਲ ਫਰਵਰੀ ਮਹੀਨੇ 198 ਪ੍ਰਿੰਸੀਪਲਾਂ ਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਸਿੰਗਾਪੁਰ ਭੇਜਿਆ ਗਿਆ ਸੀ। ਉੱਥੇ ਉਨ੍ਹਾਂ ਦੋ ਸੰਸਥਾਵਾਂ ‘ਪ੍ਰਿੰਸੀਪਲ ਅਕੈਡਮੀ’ ਤੇ ‘ਨੈਸ਼ਨਲ ਇੰਸਟੀਚਿਊਟ ਆਫ ਸਿੰਗਾਪੁਰ ਇੰਟਰਨੈਸ਼ਨਲ’ ਵਿੱਚ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਵਿੱਚ ਸਿਖਲਾਈ ਹਾਸਲ ਕੀਤੀ ਸੀ। ਇਸ ਤੋਂ ਇਲਾਵਾ 100 ਹੈੱਡ ਮਾਸਟਰਾਂ ਨੂੰ ਆਈਆਈਐੱਮ ਅਹਿਮਦਾਬਾਦ ਵਿਖੇ ਲੀਡਰਸ਼ਿਪ, ਸਕੂਲ ਪ੍ਰਬੰਧਨ, ਸਿੱਖਿਆ ਵਿਭਾਗ ਵਿੱਚ ਏਆਈ ਅਤੇ ਭਾਈਵਾਲ ਸਬੰਧੀ ਸਿਖਲਾਈ ਦਿਵਾਈ ਗਈ ਹੈ।

Advertisement
Advertisement
Tags :
72 TeachersFinlandOnlinePunjab GovtPunjabi khabarPunjabi News