ਅੰਮ੍ਰਿਤਸਰ ਵਿੱਚ ਕਰੋਨਾ ਦੇ 73 ਨਵੇਂ ਕੇਸ
07:29 PM Aug 23, 2020 IST
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 23 ਅਗਸਤ
Advertisement
ਕਰੋਨਾ ਮਹਾਂਮਾਰੀ ਦੇ ਚਲਦਿਆਂ ਅੱਜ ਜ਼ਿਲ੍ਹੇ ਵਿਚ 73 ਨਵੇਂ ਕਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਇਸ ਨਾਲ ਜ਼ਿਲ੍ਹੇ ਵਿਚ ਕੁਲ ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 3263 ਹੋ ਗਈ ਹੈ। ਸਿਹਤ ਵਿਭਾਗ ਵਲੋਂ ਪ੍ਰਾਪਤ ਜਾਣਕਾਰੀ ਮੁਤਾਬਕ ਅੱਜ ਆਏ ਕੇਸਾਂ ਵਿਚੋਂ 43 ਨਵੇਂ ਆਈਐਲਆਈ ਕੇਸ ਹਨ ਅਤੇ 30 ਕੇਸ ਕਰੋਨਾ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ ਵਿਚ ਆਉਣ ਨਾਲ ਲਾਗ ਲੱਗਣ ਨਾਲ ਸਬੰਧਤ ਹਨ। ਜ਼ਿਲ੍ਹੇ ਵਿਚ ਕੁਲ ਕਰੋਨਾ ਪੀੜਤਾਂ ਦੀ ਗਿਣਤੀ ਵਧ ਕੇ 3263 ਹੋ ਗਈ ਹੈ, ਜਿਸ ਵਿਚੋਂ 2573 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 565 ਜ਼ੇਰੇ ਇਲਾਜ ਹਨ। ਹੁਣ ਤਕ 125 ਵਿਅਕਤੀਆਂ ਦੀ ਕਰੋਨਾ ਕਾਰਨ ਮੌਤ ਹੋ ਚੁੱਕੀ ਹੈ।
Advertisement
Advertisement