For the best experience, open
https://m.punjabitribuneonline.com
on your mobile browser.
Advertisement

ਅਕਾਲੀ ਆਗੂ ਸਮੇਤ 75 ਪਰਿਵਾਰ ‘ਆਪ’ ’ਚ ਸ਼ਾਮਲ

10:23 AM May 24, 2024 IST
ਅਕਾਲੀ ਆਗੂ ਸਮੇਤ 75 ਪਰਿਵਾਰ ‘ਆਪ’ ’ਚ ਸ਼ਾਮਲ
ਵਿਧਾਇਕ ਬਲਕਾਰ ਸਿੱਧੂ ਨਾਲ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰ।
Advertisement

ਪੱਤਰ ਪ੍ਰੇਰਕ
ਭਗਤਾ ਭਾਈ, 23 ਮਈ
ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਵਿੱਚ ਆਪ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਹਲਕੇ ਦੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਧਾਲੀਵਾਲ ਸਮੇਤ ਪਿੰਡ ਦਿਆਲਪੁਰਾ ਭਾਈਕਾ ਦੇ 75 ਹੋਰ ਪਰਿਵਾਰਾਂ ਨੇ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਹਾਜ਼ਰੀ ’ਚ ਆਪ ਦਾ ਪੱਲਾ ਫੜ ਲਿਆ। ਸਾਬਕਾ ਸਰਪੰਚ ਸੁਖਦੇਵ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਪ੍ਰੇਰਨਾ ਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਪ ਵਿਚ ਸ਼ਾਮਲ ਹੋਏ ਹਨ। ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਸੁਖਦੇਵ ਸਿੰਘ ਧਾਲੀਵਾਲ ਅਤੇ ਹੋਰ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਪੂਰੇ ਮਾਣ ਸਤਿਕਾਰ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸੂਬੇ ਵਿੱਚ ਵਿਕਾਸ ਦੀ ਨਵੀਂ ਇਬਾਰਤ ਲਿਖੀ ਹੈ ਅਤੇ ਆਮ ਆਦਮੀ ਪਾਰਟੀ ਨਫ਼ਰਤ ਦੀ ਨਹੀਂ ਸਗੋਂ ਵਿਕਾਸ ਦੀ ਸਿਆਸਤ ਕਰਦੀ ਹੈ। ਵਿਧਾਇਕ ਸਿੱਧੂ ਨੇ ਕਿਹਾ ਕਿ ਫਰੀਦਕੋਟ ਲੋਕ ਸਭਾ ਸੀਟ ਤੋਂ ਕਰਮਜੀਤ ਅਨਮੋਲ ਵੱਡੇ ਫਰਕ ਨਾਲ ਜਿੱਤਣਗੇ ਅਤੇ ਪੰਜਾਬ ਵਿੱਚ ਬਾਕੀ ਸੀਟਾਂ ’ਤੇ ਵੀ ਆਪ ਸਾਰੀਆਂ ਸੀਟਾਂ ਤੇ ਜਿੱਤ ਪ੍ਰਾਪਤ ਕਰੇਗੀ। ਇਸ ਮੌਕੇ ਸੀਰਾ ਮੱਲੂਆਣਾ ਤੇ ਪਰਮਜੀਤ ਸਿੰਘ ਬਰਾੜ ਹਾਜ਼ਰ ਸਨ।

Advertisement

Advertisement
Advertisement
Author Image

joginder kumar

View all posts

Advertisement