ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਗਲੇ ਪੰਜ ਸਾਲਾਂ ਵਿੱਚ 75000 ਮੈਡੀਕਲ ਸੀਟਾਂ ਬਣਾਈਆਂ ਜਾਣਗੀਆਂ: ਪ੍ਰਧਾਨ ਮੰਤਰੀ

12:45 PM Aug 15, 2024 IST
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਲ ਕਿਲ੍ਹੇ ਤੋਂ ਆਪਣਾ ਭਾਸ਼ਣ ਦਿੰਦੇ ਹੋਏ। ਫੋਟੋ ਪੀਟੀਆਈ

ਨਵੀਂ ਦਿੱਲੀ, 15 ਅਗਸਤ

Advertisement

ਪ੍ਰਧਾਨ ਮੰਤਰੀ ਮੋਦੀ ਨੇ ਵੀਰਵਾਰ ਨੂੰ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਆਉਣ ਵਾਲੇ ਪੰਜ ਸਾਲਾਂ ਵਿਚ 75000 ਹੋਰ ਮੈਡੀਕਲ ਸੀਟਾਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਦੇਸ਼ ਦੇ ਨੌਜਵਾਨ ਅਜਿਹੇ ਦੇਸ਼ਾਂ ਵਿਚ ਪੜ੍ਹਾਈ ਕਰਨ ਲਈ ਜਾ ਰਹੇ ਹਨ ਜਿੰਨ੍ਹਾਂ ਦੇ ਨਾਮ ਸੁਣ ਕੇ ਉਨ੍ਹਾਂ ਨੂੰ ਹੈਰਾਨੀ ਹੁੰਦੀ ਹੈ। 78ਵੇਂ ਸੁਤੰਤਰਤਾ ਦਿਵਸ ਮੌਕੇ ਪ੍ਰਧਾਨ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਵੀ ਮੱਧ ਵਰਗ ਦੇ ਬੱਚੇ ਮੈਡੀਕਲ ਸਿੱਖਿਆ ਲਈ ਵਿਦੇਸ਼ ਜਾ ਕੇ ਲੱਖਾਂ-ਕਰੋੜਾਂ ਰੁਪਏ ਖਰਚ ਕਰ ਰਹੇ ਹਨ। ਸ੍ਰੀ ਮੋਦੀ ਨੇ ਕਿਹਾ ਕਿ ਪਿਛਲੇ 10 ਸਾਲਾਂ ਦੌਰਾਨ ਮੈਡੀਕਲ ਸੀਟਾਂ ਨੂੰ ਲੱਗਭੱਗ 1 ਲੱਖ ਕਰ ਦਿੱਤਾ ਗਿਆ ਹੈ, ਪਰ ਬੱਚਿਆਂ ਦੇ ਵਿਦੇਸ਼ ਜਾ ਕੇ ਮੈਡੀਕਲ ਪੜ੍ਹਾਈ ਕਰਨ ਦੇ ਰੁਝਾਨ ਨੂੰ ਦੇਖਦਿਆਂ ਆਉਣ ਵਾਲੇ ਪੰਜ ਸਾਲਾਂ ਵਿਚ 75000 ਸੀਟਾਂ ਹੋਰ ਵਧਾਈਆਂ ਜਾਣਗੀਆਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਕਸਿਤ ਭਾਰਤ ਦੇ ਨਾਲ-ਨਾਲ ਸਾਨੂੰ ਤੰਦਰੁਸਤ ਭਾਰਤ ਵੀ ਬਣਾਉਣਾ ਹੋਵੇਗਾ। -ਪੀਟੀਆਈ

Advertisement
Advertisement
Tags :
78th Independence DayIndependance DayindiaNarender ModiPrime Minister Narendra ModiPunjabi khabarPunjabi Newsਆਜ਼ਾਦੀ ਦਿਹਾਡ਼ਾ
Advertisement