For the best experience, open
https://m.punjabitribuneonline.com
on your mobile browser.
Advertisement

ਉਤਸ਼ਾਹ ਨਾਲ ਮਨਾਇਆ 75ਵਾਂ ਗਣਤੰਤਰ ਦਿਵਸ

11:35 AM Jan 28, 2024 IST
ਉਤਸ਼ਾਹ ਨਾਲ ਮਨਾਇਆ 75ਵਾਂ ਗਣਤੰਤਰ ਦਿਵਸ
ਨਗਰ ਕੌਂਸਲ ਬਨੂੜ ਦੇ ਦਫ਼ਤਰ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਕੌਂਸਲ ਪ੍ਰਧਾਨ ਜਗਤਾਰ ਸਿੰਘ ਕੰਬੋਜ ਤੇ ਕੌਂਸਲਰ।-ਫੋਟੋ: ਚਿੱਲਾ
Advertisement

ਪੱਤਰ ਪ੍ਰੇਰਕ
ਬਨੂੜ, 27 ਜਨਵਰੀ
ਬਨੂੜ ਖੇਤਰ ਵਿੱਚ 75ਵਾਂ ਗਣਤੰਤਰ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ। ਨਗਰ ਕੌਂਸਲ ਦੇ ਮੁੱਖ ਅਹਾਤੇ ’ਚ ਕਰਵਾਏ ਸਮਾਗਮ ਮੌਕੇ ਵੱਡੀ ਗਿਣਤੀ ਸ਼ਹਿਰ ਵਾਸੀਆਂ ਨੇ ਸ਼ਿਰਕਤ ਕੀਤੀ। ਸਕੂਲੀ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ ਅਤੇ ਸਕਿੱਟਾਂ ਦੀ ਪੇਸ਼ਕਾਰੀ ਕੀਤੀ। ਨਗਰ ਕੌਂਸਲ ਦੇ ਪ੍ਰਧਾਨ ਜਗਤਾਰ ਸਿੰਘ ਕੰਬੋਜ ਨੇ ਤਿਰੰਗਾ ਲਹਿਰਾਇਆ। ਪੁਲੀਸ ਦੇ ਜਵਾਨਾਂ ਨੇ ਤਿਰੰਗੇ ਨੂੰ ਸਲਾਮੀ ਦਿੱਤੀ। ਕੌਂਸਲ ਪ੍ਰਧਾਨ ਜਗਤਾਰ ਸਿੰਘ ਨੇ ਸਾਰਿਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ।
ਸ੍ਰੀ ਆਨੰਦਪੁਰ ਸਾਹਿਬ (ਪੱਤਰ ਪ੍ਰੇਰਕ): ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਗਮ ਮੌਕੇ ਐੱਸਡੀਐੱਮ ਮਨਦੀਪ ਸਿੰਘ ਢਿੱਲੋਂ ਪੀਸੀਐੱਸ ਨੇ ਸਥਾਨਕ ਚਰਨ ਗੰਗਾ ਸਟੇਡੀਅਮ ਦੇ ਮੈਦਾਨ ਵਿੱਚ ਤਿਰੰਗਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਇਸ ਤੋਂ ਇਲਾਵਾ ਵਿਦਿਅਕ ਸੰਸਥਾ ਸ੍ਰੀ ਦਸ਼ਮੇਸ਼ ਅਕੈਡਮੀ ਵਿੱਚ ਵੀ 75ਵਾਂ ਗਣਤੰਤਰ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ।
ਖਰੜ (ਪੱਤਰ ਪ੍ਰੇਰਕ): ਸਥਾਨਕ ਅਨਾਜ ਮੰਡੀ ਵਿੱਚ ਕਰਵਾਏ ਸਮਾਗਮ ਮੌਕੇ ਖਰੜ ਦੇ ਐੱਸਡੀਐੱਮ ਗੁਰਮੰਦਰ ਸਿੰਘ ਨੇ ਝੰਡਾ ਲਹਿਰਾਇਆ। ਇਸ ਮੌਕੇ ਤੇ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਨੇ ਆਪਣੇ ਭਾਸ਼ਣ ਵਿੱਚ ਅੱਜ ਦੇ ਦਿਨ ਦੀ ਮਹੱਤਤਾ ਸੰਬੰਧੀ ਜਾਣਕਾਰੀ ਦਿੱਤੀ
ਲਾਲੜੂ (ਪੱਤਰ ਪ੍ਰੇਰਕ): ਇਥੇ ਨਗਰ ਕੌਂਸਲ ਲਾਲੜੂ ਅਤੇ ਹੰਡੇਸਰਾ ਵੱਲੋਂ 75ਵੇਂ ਗਣਤੰਤਰਤਾ ਦਿਵਸ ਸਬੰਧੀ ਕਰਵਾਏ ਸਮਾਗਮ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਤੇ ਵਿਧਾਇਕ ਰੰਧਾਵਾ ਨੇ ਤਿਰੰਗਾ ਲਹਿਰਾਇਆ ਤੇ ਸਲਾਮੀ ਦਿੱਤੀ।
ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ
ਖਮਾਣੋਂ (ਨਿੱਜੀ ਪੱਤਰ ਪ੍ਰੇਰਕ): ਦਾਣਾ ਮੰਡੀ ਖਮਾਣੋਂ ਵਿੱਚ ਕਰਵਾਏ ਸਮਾਗਮ ਮੌਕੇ ਝੰਡਾ ਲਹਿਰਾਉਣ ਦੀ ਰਸਮ ਮਨਰੀਤ ਰਾਣਾ ਐੱਸਡੀਐੱਮ ਖਮਾਣੋਂ ਨੇ ਅਦਾ ਕੀਤੀ ਅਤੇ ਪਰੇਡ ਦਾ ਨਿਰੀਖਣ ਕਰਨ ਉਪਰੰਤ ਸਲਾਮੀ ਲਈ ਅਤੇ ਇਲਾਕਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਸਮਾਗਮ ਦੌਰਾਨ ਇਲਾਕੇ ਦੇ ਸੁਤੰਤਰਤਾ ਸੈਨਾਨੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਤੋਂ ਇਲਾਵਾ ਲੋੜਵੰਦ ਵਿਧਵਾ ਔਰਤਾਂ ਨੂੰ ਸਿਲਾਈ ਮਸ਼ੀਨਾਂ ਅਤੇ ਗਰਮ ਸ਼ਾਲਾਂ ਵੀ ਭੇਟ ਕੀਤੀਆਂ ਗਈਆਂ।

Advertisement

Advertisement
Author Image

sukhwinder singh

View all posts

Advertisement
Advertisement
×