ਕੈਂਪ ਵਿੱਚ 76 ਯੂਨਿਟ ਖੂਨ ਦਾਨ
07:45 AM Oct 25, 2024 IST
ਖੇਤਰੀ ਪ੍ਰਤੀਨਿਧ
ਪਟਿਆਲਾ, 24 ਅਕਤੂਬਰ
ਪੰਜਾਬੀ ਯੂਨੀਵਰਸਿਟੀ ਦੇ ਐੱਨਐੱਸਐੱਸ ਵਿਭਾਗ ਵੱਲੋਂ ਕੈਂਪਸ ’ਚ ਖੂਨਦਾਨ ਕੈਂਪ ਲਾਇਆ ਗਿਆ। ਗੁਰੂ ਤੇਗ ਬਹਾਦਰ ਹਾਲ ਵਿੱਚ ਚੇਅਰਮੈਨ ਨੈਬ ਸਿੰਘ ਸਰਾਓ ਦੀ ਅਗਵਾਈ ਹੇਠਲੀ ਐੱਨਜੀਓ ‘ਪੰਜਾਬ ਯੂਨੀਸਨ ਫਾਰ ਸੋਸ਼ਲ ਹੈਲਪ (ਪੁਸ਼)’ ਅਤੇ ਰੋਟਰੀ ਕਲੱਬ ਪਟਿਆਲਾ ਸਮੇਤ ਛਾਤਰ ਯੁਵਾ ਸੰਘਰਸ਼ ਸਮਿਤੀ ਦੇ ਸਹਿਯੋਗ ਨਾਲ ਲਾਏ ਗਏ ਇਸ ਕੈਪ ’ਚ 76 ਯੂਨਿਟ ਖੂਨਦਾਨ ਕੀਤਾ ਗਿਆ। ਖੂਨਦਾਨੀਆਂ ’ਚ ਯੂਨੀਵਰਸਿਟੀ ਦੇ ਸੰਪਰਕ ਵਿਭਾਗ ਦੇ ਕਰਮਚਾਰੀ ਚੰਦਰ ਕੰਬੋਜ ਵੀ ਸ਼ਾਮਲ ਸਨ। ਇਸ ਮੌਕੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰਾਂ ਅਤੇ 27 ਵਾਲੰਟੀਅਰਾਂ ਸਮੇਤ ਹੋਰਨਾਂ ਨੇ ਵੀ ਸ਼ਿਰਕਤ ਕੀਤੀ। ਐੱਨਐੱਸਐੱਸ ਦੇ ਪ੍ਰੋਗਰਾਮ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਨੇ ਕਿਹਾ ਕਿ ਖ਼ੂਨ ਦਾਨ ਨਾਲ ਸਰੀਰ ਨੂੰ ਕੋਈ ਨੁਕਸਾਨ ਨਹੀਂ ਹੁੰਦਾ। ਐੱਨਜੀਓ ‘ਪੁਸ਼’ ਦੇ ਚੇਅਰਮੈਨ ਨੈਬ ਸਿੰਘ ਸਰਾਓ ਨੇ ਦੱਸਿਆ ਕਿ ਇਸ ਮੌਕੇ ਸਰਕਾਰੀ ਰਜਿੰਦਰਾ ਹਸਪਤਾਲ ਦੇ ਬਲੱਡ ਬੈਂਕ ਤੋਂ ਸੁਖਵਿੰਦਰ ਸਿੰਘ ਅਤੇ ਟੀਮ ਪੁੱਜੀ ਸੀ ਜਿਨ੍ਹਾਂ ਦਾ ਪ੍ਰਬੰਧਕਾਂ ਨੇ ਸਨਮਾਨ ਵੀ ਕੀਤਾ।
Advertisement
Advertisement