ਕੋਇਰ ਸਿੰਘ ਵਾਲਾ ਅਤੇ ਕੇਸਰਵਾਲਾ ਦੇ 79 ਪਰਿਵਾਰ ‘ਆਪ’ ਵਿੱਚ ਸ਼ਾਮਲ
ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 4 ਸਤੰਬਰ
ਪਿੰਡ ਕੋਇਰ ਸਿੰਘ ਵਾਲਾ ਵਿੱਚ ਆਪ ਨੂੰ ਉਸ ਸਮੇਂ ਮਜ਼ਬੂਤੀ ਮਿਲਦੀ ਜਦੋਂ ਪਾਰਟੀ ਦੇ ਸੀਨੀਅਰ ਆਗ ਆਗੂ ਗੁਰਮੁੱਖ ਸਿੰਘ ਬਰਾੜ ਦੀ ਪ੍ਰੇਰਣਾ ਸਦਕਾ ਪਿੰਡ ਦੇ 67 ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਹਾਜ਼ਰੀ ਵਿੱਚ ਆਪ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਵਿਧਾਇਕ ਸਿੱਧੂ ਨੇ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਵਿਧਾਇਕ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਾਰੇ ਵਰਗਾਂ ਦੀ ਭਲਾਈ ਲਈ ਯਤਨ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਨੂੰ ਮੁੜ ਖੁਸ਼ਹਾਲੀ ਦੀਆਂ ਲੀਹਾਂ ‘ਤੇ ਤੋਰਨ ਲਈ ਉਹ ਪੰਜਾਬ ਸਰਕਾਰ ਦਾ ਸਾਥ ਦੇਣ। ਇਸੇ ਤਰ੍ਹਾਂ ਵਿਧਾਇਕ ਸਿੱਧੂ ਨੇ ਯੂਥ ਆਗੂ ਸੰਜੀਵ ਕੁਮਾਰ ਬੰਟੀ (ਭਗਤਾ) ਦੇ ਯਤਨਾਂ ਸਦਕਾ ਪਿੰਡ ਕੇਸਰ ਸਿੰਘ ਵਾਲਾ ਵਿਖੇ ਆਪ ਵਿਚ ਸ਼ਾਮਲ ਹੋਏ ਸਾਬਕਾ ਸਰਪੰਚ ਹਰਵਿੰਦਰ ਕੌਰ, ਉਨ੍ਹਾਂ ਦੇ ਪਤੀ ਹਰਮੇਲ ਸਿੰਘ ਗੇਲਾ ਸਮੇਤ 12 ਪਰਿਵਾਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਚੇਅਰਮੈਨ ਗੁਰਪ੍ਰੀਤ ਸਿੰਘ ਸਲਾਬਤਪੁਰਾ, ਸਰਪੰਚ ਬੇਅੰਤ ਸਿੰਘ ਸਲਾਬਤਪੁਰਾ, ਗੁਰਮੁੱਖ ਸਿੰਘ ਬਰਾੜ, ਸੰਜੀਵ ਕੁਮਾਰ ਬੰਟੀ, ਲੱਖਾ ਮਹਿਰਾਜ ਸੂਬਾ ਸਕੱਤਰ ਕਿਸਾਨ ਵਿੰਗ, ਪਰਮਜੀਤ ਸਿੰਘ ਪੰਮਾ ਪ੍ਰਧਾਨ ਟਰੱਕ ਯੂਨੀਅਨ ਆਦਿ ਹਾਜ਼ਰ ਸਨ।