ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 8.75 ਲੱਖ ਠੱਗੇ

10:26 AM Jun 05, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 4 ਜੂਨ
ਥਾਣਾ ਜਮਾਲਪੁਰ ਦੀ ਪੁਲੀਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਤਹਿਤ ਇੱਕ ਵਿਅਕਤੀ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਮਾਲਪੁਰ ਅਵਾਨਾ ਚੰਡੀਗੜ੍ਹ ਰੋਡ ਵਾਸੀ ਹਰਪ੍ਰੀਤ ਸਿੰਘ ਨੇ ਦੱਸਿਆ ਹੈ ਕਿ ਗੁਰਿੰਦਰਜੀਤ ਸਿੰਘ ਸੇਖੋਂ ਉਰਫ਼ ਗੁਰੀ ਨੇ ਉਸ ਨੂੰ ਪੁਰਤਗਾਲ ਭੇਜਣ ਸਬੰਧੀ ਅਤੇ ਮੁਦਈ ਦੀ ਪਤਨੀ ਅਮਨਪ੍ਰੀਤ ਕੌਰ ਨੂੰ ਕੈਨੇਡਾ ਭੇਜਣ ਸਬੰਧੀ ਦੋਹਾਂ ਦੇ ਖਾਤਿਆਂ ਵਿੱਚੋਂ ਕੁੱਲ 8 ਲੱਖ 75 ਹਜ਼ਾਰ ਰੁਪਏ ਵੱਖ-ਵੱਖ ਖਾਤਿਆਂ ਵਿੱਚ ਹਾਸਲ ਕਰਕੇ ਅਤੇ ਦਸਤਾਵੇਜ਼ ਲੈ ਕੇ ਮੁਦਈ ਦਾ ਵੀਜ਼ਾ ਪੁਰਤਗਾਲ ਦੀ ਬਜਾਏ ਦੁਬਈ ਦਾ ਗਲਤ ਵੀਜ਼ਾ ਲਗਵਾ ਕੇ ਅਤੇ ਉਕਤ ਰਾਸ਼ੀ ਅਤੇ ਦਸਤਾਵੇਜ਼ ਵਾਪਸ ਨਾ ਕਰਕੇ ਠੱਗੀ ਕੀਤੀ ਹੈ। ਥਾਣੇਦਾਰ ਰਜਿੰਦਰ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement