For the best experience, open
https://m.punjabitribuneonline.com
on your mobile browser.
Advertisement

ਪਰਵਾਸੀ ਭਾਰਤੀਆਂ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਲਈ 8 ਕਰੋੜ ਰੁਪਏ ਦਾਨ

06:54 AM Apr 18, 2024 IST
ਪਰਵਾਸੀ ਭਾਰਤੀਆਂ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਲਈ 8 ਕਰੋੜ ਰੁਪਏ ਦਾਨ
ਕੈਨੇਡੀਅਨ ਹਾਈ ਕਮਿਸ਼ਨਰ ਸਟੀਅਰਟ ਵੀਲਰ ਦਾ ਸਨਮਾਨ ਕਰਨ ਮੌਕੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਅਤੇ ਮੀਤ ਪ੍ਰਧਾਨ ਬਰਜਿੰਦਰ ਸਿੰਘ ਢਾਹਾਂ| ਸੁਰਜੀਤ ਮਜਾਰੀ
Advertisement

ਬੰਗਾ, 17 ਅਪਰੈਲ
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾ 40ਵਾਂ ਸਥਾਪਨਾ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਦੀ 40ਵੀਂ ਸਥਾਪਨਾ ਲਈ ਵਧਾਈ ਦਿੰਦਿਆਂ ਟਰੱਸਟ ਦੇ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਆਮ ਲੁਕਾਈ ਲਈ ਰਿਆਇਤੀ ਦਰਾਂ ’ਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉੱਦਮ ਨੂੰ ਸਿਜਦਾ ਕੀਤਾ| ਕੈਨੇਡੀਅਨ ਹਾਈ ਕਮਿਸ਼ਨ ਸਟੀਅਰਟ ਵੀਲਰ ਨੇ ਹਸਪਤਾਲ ਦੇ ਚਾਲੀ ਸਾਲ ਦੇ ਸਫ਼ਲ ਸਫ਼ਰ ਲਈ ਵਧਾਈ ਦਿੱਤੀ ਅਤੇ ਹਸਪਤਾਲ ਦੇ ਬਾਨੀ ਬਾਬਾ ਬੁੱਧ ਸਿੰਘ ਦੀਆਂ ਸਮਾਜ ਪ੍ਰਤੀ ਸੇਵਾਵਾਂ ਦੀ ਸ਼ਲਾਘਾ ਕੀਤੀ| ਸਮਾਗਮ ਦੇ ਆਰੰਭ ’ਚ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਐਂਡ ਮੈਡੀਕਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਮਹਿਮਾਨਾਂ ਅਤੇ ਹਾਜ਼ਰੀਨ ਦਾ ਨਿੱਘਾ ਸਵਾਗਤ ਕੀਤਾ ਅਤੇ ਹਸਪਤਾਲ ਦੇ ਚਾਲੀ ਸਾਲ ਦੇ ਸਫ਼ਰ ਬਾਰੇ ਚਾਨਣਾ ਪਾਇਆ| ਮੀਤ ਪ੍ਰਧਾਨ ਬਰਜਿੰਦਰ ਸਿੰਘ ਢਾਹਾਂ ਨੇ ਦੱਸਿਆ ਕਿ ਪਰਵਾਸੀ ਪੰਜਾਬੀਆਂ ਦੇ ਦਿਲਾਂ ਵਿੱਚ ਢਾਹਾਂ ਕਲੇਰਾਂ ਵਿੱਚ ਚੱਲ ਰਹੇ ਸੇਵਾ ਕਾਰਜਾਂ ਲਈ ਕਾਫ਼ੀ ਸਤਿਕਾਰ ਹੈ| ਉਨ੍ਹਾਂ ਦੱਸਿਆ ਕਿ ਅੱਜ ਵੱਡੀ ਗਿਣਤੀ ’ਚ ਪਰਵਾਸੀ ਭਾਰਤੀ ਸ਼ਾਮਲ ਹੋਏ ਹਨ ਅਤੇ ਉਨ੍ਹਾਂ ਵੱਲੋਂ ਵੱਖ-ਵੱਖ ਪ੍ਰਾਜੈਕਟਾਂ ਲਈ 8 ਕਰੋੜ ਤੋਂ ਵੱਧ ਕੀਮਤ ਦੀਆਂ ਮੈਡੀਕਲ ਸੇਵਾਵਾਂ ਲਈ ਮਾਇਕ ਸਹਿਯੋਗ ਦੇਣ ਦਾ ਅਹਿਦ ਕੀਤਾ ਗਿਆ ਹੈ| ਸਮਾਗਮ ਵਿੱਚ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ, ਡਾ. ਮਹਿਲ ਸਿੰਘ ਪ੍ਰਿੰਸੀਪਲ ਖਾਲਸਾ ਕਾਲਜ ਅੰਮ੍ਰਿਤਸਰ, ਡਾ. ਤੇਜਿੰਦਰ ਕੌਰ ਧਾਲੀਵਾਲ ਸਾਬਕਾ ਚੇਅਰਪਰਸਨ ਪੰਜਾਬ ਸਕੂਲ ਸਿੱਖਿਆ ਬੋਰਡ ਤੇ ਰਾਣਾ ਗੁਰਜੀਤ ਸਿੰਘ ਵਿਧਾਇਕ ਕਪੂਰਥਲਾ ਨੇ ਵਿਚਾਰ ਰੱਖੇ। ਇਸ ਮੌਕੇ ਸਾਬਕਾ ਵਿਧਾਇਕ ਚੌਧਰੀ ਤਰਲੋਚਨ ਸਿੰਘ ਸੂੰਢ, ਹਲਕਾ ਇੰਚਾਰਜ ਕੁਲਜੀਤ ਸਿੰਘ ਸਰਹਾਲ, ਟਰੱਸਟ ਦੇ ਸੀਨੀਅਰ ਮੀਤ ਪ੍ਰਧਾਨ ਜੁਗਿੰਦਰ ਸਿੰਘ ਸਾਧੜਾ, ਸਕੱਤਰ ਅਮਰਜੀਤ ਸਿੰਘ ਕਲੇਰਾਂ, ਖਜ਼ਾਨਚੀ ਬੀਬੀ ਬਲਵਿੰਦਰ ਕੌਰ ਕਲਸੀ, ਸੀਨੀਅਰ ਟਰੱਸਟ ਮੈਂਬਰ ਸੁਰਿੰਦਰ ਸਿੰਘ ਥੰਮਣਵਾਲ ਸਾਬਕਾ ਮੰਤਰੀ ਪੰਜਾਬ, ਟਰੱਸਟ ਮੈਂਬਰ ਸੀਤਲ ਸਿੰਘ ਸਿੱਧੂ ਯੂਕੇ ਤੋਂ ਇਲਾਵਾ ਹਸਪਤਾਲ ਦੇ ਡਾਕਟਰ ਅਤੇ ਸਟਾਫ਼ ਮੈਂਬਰ ਹਾਜ਼ਰ ਸਨ|

Advertisement

Advertisement
Author Image

sukhwinder singh

View all posts

Advertisement
Advertisement
×