ਕਤਰ ਦੀ ਜੇਲ੍ਹ ’ਚ ਬੰਦ 8 ਸਾਬਕਾ ਭਾਰਤੀ ਜਲ ਸੈਨਿਕ ਰਿਹਾਅ
12:17 PM Feb 12, 2024 IST
ਨਵੀਂ ਦਿੱਲੀ, 12 ਫਰਵਰੀ
ਕਤਰ ਨੇ ਕਰੀਬ ਸਾਢੇ ਤਿੰਨ ਮਹੀਨੇ ਪਹਿਲਾਂ ਜਾਸੂਸੀ ਦੇ ਮਾਮਲੇ ਵਿੱਚ ਭਾਰਤੀ ਜਲ ਸੈਨਾ ਦੇ 8 ਸਾਬਕਾ ਕਰਮਚਾਰੀਆਂ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਰਿਹਾਅ ਕੀਤੇ ਅੱਠ ਭਾਰਤੀਆਂ ਵਿੱਚੋਂ ਸੱਤ ਭਾਰਤ ਪਰਤ ਆਏ ਹਨ ਅਤੇ ਦੇਸ਼ ਆਪਣੇ ਨਾਗਰਿਕਾਂ ਦੀ ਰਿਹਾਈ ਅਤੇ ਉਨ੍ਹਾਂ ਦੀ ਘਰ ਵਾਪਸੀ ਲਈ ਮੰਤਰਾਲੇ ਨੇ ਕਤਰ ਦੇ ਅਮੀਰ ਦੀ ਸ਼ਲਾਘਾ ਕੀਤੀ ਹੈ।ਕਤਰ ਤੋਂ ਪਰਤਣ ਵਾਲੇ ਜਲ ਸੈਨਾ ਦੇ ਸਾਬਕਾ ਮੁਲਾਜ਼ਮ ਨੇ ਦੱਸਿਆ,‘ਅਸੀਂ ਬਹੁਤ ਖੁਸ਼ ਹਾਂ ਕਿ ਸੁਰੱਖਿਅਤ ਢੰਗ ਨਾਲ ਭਾਰਤ ਵਾਪਸ ਆ ਗਏ ਹਾਂ। ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹਾਂ ਕਿਉਂਕਿ ਇਹ ਉਨ੍ਹਾਂ ਦੇ ਨਿੱਜੀ ਦਖਲ ਕਾਰਨ ਹੀ ਸੰਭਵ ਹੋਇਆ ਹੈ।’
Advertisement
Advertisement