ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

8 ਲੱਖ ਦੇ ਗਹਿਣੇ ਤੇ 20 ਹਜ਼ਾਰ ਰੁਪਏ ਚੋਰੀ

08:14 AM Aug 19, 2020 IST
Advertisement

ਪੱਤਰ ਪ੍ਰੇਰਕ
ਬਨੂੜ, 18 ਅਗਸਤ

ਬਨੂੜ ਨੇੜਲੇ ਪਿੰਡ ਨੰਡਿਆਲੀ ਦੇ ਘਰੋਂ ਚੋਰਾਂ ਨੇ ਦਿਨ ਦਿਹਾੜੇ 20 ਹਜ਼ਾਰ ਦੀ ਨਕਦੀ ਤੇ 8 ਲੱਖ ਰੁਪਏ ਦੀ ਕੀਮਤ ਦੇ ਗਹਿਣੇ ਚੋਰੀ ਕਰ ਲਏ ਹਨ। ਚੋਰੀ ਦੀ ਇਹ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਵੀ ਕੈਦ ਹੋ ਗਈ ਹੈ, ਜਿਸ ਵਿੱਚ ਮਾਸਕ ਪਹਿਨੇ ਦੋ ਨੌਜਵਾਨ ਮੋਟਰਸਾਈਕਲ ਉੱਤੇ ਆ ਕੇ ਕੰਧ ਟੱਪ ਕੇ ਘਟਨਾ ਨੂੰ ਅੰਜਾਮ ਦੇ ਰਹੇ ਹਨ। ਗਗਨਦੀਪ ਸਿੰਘ ਨੇ ਦੱਸਿਆ ਕਿ ਉਸ ਦੇ ਮਾਤਾ-ਪਿਤਾ ਕੈਨੇਡਾ ਵਿੱਚ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਦੁਪਹਿਰ ਇਕ ਵਜੇ ਦੇ ਕਰੀਬ ਆਪਣੀ ਪਤਨੀ ਤੇ ਬੱਚਿਆਂ ਸਮੇਤ ਮਕਾਨ ਨੂੰ ਜ਼ਿੰਦਰਾ ਲਗਾ ਕੇ ਉਹ ਰਿਸ਼ਤੇਦਾਰੀ ਵਿੱਚ ਚਲੇ ਗਏ ਸਨ। ਚਾਰ ਕੁ ਵਜੇ ਉਨ੍ਹਾਂ ਦੇ ਘਰ ਟਿਊਸ਼ਨ ਪੜ੍ਹਨ ਆਉਂਦੇ ਬੱਚਿਆਂ ਨੇ ਘਰ ਦਾ ਪਿਛਲਾ ਗੇਟ ਖੁੱਲ੍ਹਾ ਪਿਆ ਵੇਖ ਕੇ ਰੌਲਾ ਪਾਇਆ ਤੇ ਉਸ ਦਾ ਚਚੇਰਾ ਭਰਾ ਭੂਪਿੰਦਰ ਸਿੰਘ ਮੌਕੇ ’ਤੇ ਆ ਗਿਆ। ਉਨ੍ਹਾਂ ਮੌਕੇ ’ਤੇ ਆ ਕੇ ਵੇਖਿਆ ਤਾਂ ਅਲਮਾਰੀ ਵਿੱਚੋਂ ਵੀਹ ਹਜ਼ਾਰ ਦੇ ਕਰੀਬ ਨਕਦੀ ਅਤੇ ਅੱਠ ਲੱਖ ਦੇ ਗਹਿਣੇ ਗਾਇਬ ਸਨ।

Advertisement

ਏਟੀਐੱਮ ਲੁੱਟਣ ਦੀ ਕੋਸ਼ਿਸ਼ ਦੇ ਦੋਸ਼ ’ਚ ਤਿੰਨ ਕਾਬੂ

ਚੰਡੀਗੜ੍ਹ: ਚੰਡੀਗੜ੍ਹ ਪੁਲੀਸ ਨੇ ਮਨੀਮਾਜਰਾ ਦੇ ਸੁਭਾਸ਼ ਨਗਰ ਵਿੱਚ ਐਕਸਿਸ ਬੈਂਕ ਦੇ ਏਟੀਐੱਮ ਨੂੰ ਲੁੱਟਣ ਦੀ ਕੋਸ਼ਿਸ਼ ਕਰਨ ਸਬੰਧੀ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਅਭਿਸ਼ੇਕ, ਹਰੀ ਓਮ ਅਤੇ ਸਤਵੰਤ ਵਾਸੀ ਬਾਪੂਧਾਮ ਕਲੋਨੀ ਵਜੋਂ ਹੋਈ ਹੈ। । ਪ੍ਰਾਪਤ ਜਾਣਕਾਰੀ ਅਨੁਸਾਰ 10 ਅਗਸਤ ਨੂੰ ਮਨੀਮਾਜਰਾ ਦੇ ਸੁਭਾਸ਼ ਨਗਰ ਵਿੱਚ ਸਥਿਤ ਐਕਸਿਸ ਬੈਂਕ ਦੇ ਏਟੀਐੱਮ ਨੂੰ ਤਿੰਨ ਨਕਾਬਪੋਸ਼ ਨੌਜਵਾਨਾਂ ਵੱਲੋਂ ਪੱਥਰ ਮਾਰ ਕੇ ਲੁੱਟਣ ਦੀ ਕੋਸ਼ਿਸ਼ ਕੀਤੀ ਸੀ ਪਰ ਉਹ ਕਾਮਯਾਬ ਨਹੀਂ ਹੋ ਸਕੇ ਸਨ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।-ਟਨਸ

Advertisement
Tags :
ਹਜ਼ਾਰਗਹਿਣੇਚੋਰੀਰੁਪਏ