ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦੇਸ਼ ਭੇਜਣ ਦੇ ਨਾਂ ’ਤੇ 8 ਲੱਖ ਰੁਪਏ ਠੱਗੇ

08:54 AM Oct 07, 2024 IST

ਖੇਤਰੀ ਪ੍ਰਤੀਨਿਧ
ਘਨੌਰ, 6 ਅਕਤੂਬਰ
ਥਾਣਾ ਘਨੌਰ ਦੇ ਅਧੀਨ ਪੈਂਦੇ ਸੋਗਲਪੁਰ ਪਿੰਡ ਦੇ ਬਸਨੀਕ ਸੰਜੀਵ ਕੁਮਾਰ ਵੱਲੋਂ ਦੀ ਵਿਅਕਤੀਆਂ ’ਤੇ ਉਸ ਦੇ ਲੜਕੇ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਉਨ੍ਹਾਂ ਨਾਲ 8 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਲਾਏ ਹਨ। ਜਿਸ ਦੇ ਤਹਿਤ ਥਾਣਾ ਘਨੌਰ ਦੀ ਪੁਲੀਸ ਨੇ ਦਲਵੀਰ ਸਿੰਘ ਪੁੱਤਰ ਰਾਮ ਚੰਦ ਵਾਸੀ ਘਨੌਰ ਖੇਤਰ ਅਤੇ ਹਰਮਨਦੀਪ ਸਿੰਘ ਵਾਸੀ ਮੁਹਾਲੀ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸ਼ਿਕਾਇਤ ਕਰਤਾ ਦਾ ਕਹਿਣਾ ਸੀ ਕਿ ਮੁਲਜ਼ਮਾਂ ਨੇ ਉਸਦੇ ਲੜਕੇ ਨੂੰ ਪੁਰਤਗਾਲ ਭੇਜਣ ਲਈ 8 ਲੱਖ ਰੁਪਏ ਦੀ ਰਾਸ਼ੀ ਲਈ ਸੀ। ਮੁਲਜ਼ਮਾਂ ਨੇ ਬਾਅਦ ਵਿੱਚ ਨਾ ਤਾਂ ਉਸ ਨੂੰ ਪੁਰਤਗਾਲ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ, ਬਲਕਿ ਵੱਖ-ਵੱਖ ਹੋਰ ਦੇਸ਼ਾਂ ਵਿੱਚ ਭੇਜ ਕੇ ਉਨ੍ਹਾਂ ਦਾ ਡੇਢ ਲੱਖ ਰੁਪਿਆ ਹੋਰ ਖਰਚ ਕਰਵਾ ਦਿੱਤਾ

Advertisement

Advertisement