ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੱਤਰਕਾਰ ਦੇ ਪਰਿਵਾਰ ’ਤੇ ਹਮਲਾ ਕਰਨ ਦੇ ਦੋਸ਼ ਹੇਠ 8 ਨਾਮਜ਼ਦ

10:06 AM Jun 01, 2024 IST
ਰਾਏਕੋਟ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਅਧੀਨ ਜ਼ਖਮੀ ਔਰਤ। -ਫੋਟੋ: ਗਿੱਲ

ਨਿੱਜੀ ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 31 ਮਈ
ਥਾਣਾ ਜੋਧਾਂ ਦੀ ਪੁਲੀਸ ਨੇ ਪਿੰਡ ਸਰਾਭਾ ਵਿੱਚ ਪੱਤਰਕਾਰ ਦੇਵ ਸਰਾਭਾ ਦੇ ਪਰਿਵਾਰ ਉਪਰ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿੱਚ ਪਿੰਡ ਦੇ ਹੀ 8 ਵਿਅਕਤੀਆਂ ਨੂੰ ਨਾਮਜ਼ਦ ਕਰ ਕੇ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ। ਜਾਂਚ ਅਫ਼ਸਰ ਥਾਣੇਦਾਰ ਸੁਖਜੀਤ ਸਿੰਘ ਅਨੁਸਾਰ ਅਮਰਜੀਤ ਕੌਰ ਨੇ ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਮੰਗਲਵਾਰ ਦੀ ਰਾਤ ਕਰੀਬ 9 ਵਜੇ ਪਿੰਡ ਦੇ ਹੀ ਰਾਮ ਪ੍ਰਕਾਸ਼, ਹਰਦੀਪ ਸਿੰਘ, ਨਿੱਕੂ ਸਿੰਘ, ਸੰਪੂਰਨ ਕੌਰ, ਬੇਅੰਤ ਸਿੰਘ, ਜਸਵੀਰ ਕੌਰ, ਜੀਵਨ ਸਿੰਘ ਅਤੇ ਸਿਮਰਨ ਸਿੰਘ ਨੇ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਉਸ ਦੇ ਭਰਾ ਦੇਵ ਸਰਾਭਾ ਦੀ ਕੁੱਟਮਾਰ ਕੀਤੀ ਤੇ ਜਦੋਂ ਉਸ ਨੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਉਕਤ ਵਿਅਕਤੀਆਂ ਨੇ ਉਸ ਦੇ ਸਿਰ ਉੱਪਰ ਵਾਰ ਕਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਅਮਰਜੀਤ ਕੌਰ ਇਸ ਸਮੇਂ ਰਾਏਕੋਟ ਦੇ ਸਿਵਲ ਹਸਪਤਾਲ ਵਿੱਚ ਇਲਾਜ ਅਧੀਨ ਹੈ। ਦੇਵ ਸਰਾਭਾ ਨੇ ਦੋਸ਼ ਲਾਇਆ ਕਿ ਸਰਕਾਰੀ ਹਸਪਤਾਲ ਦੇ ਡਾਕਟਰਾਂ ਨੇ ਵੀ ਰਾਜਸੀ ਦਬਾਅ ਹੇਠ ਜ਼ਖ਼ਮੀ ਅਮਰਜੀਤ ਕੌਰ ਦੇ ਲੱਗੀਆਂ ਗੰਭੀਰ ਸੱਟਾਂ ਦੀ ਸਹੀ ਨਿਸ਼ਾਨਦੇਹੀ ਨਾ ਕਰ ਕੇ ਹਮਲਾਵਰਾਂ ਦਾ ਪੱਖ ਪੂਰਿਆ ਹੈ।

Advertisement

Advertisement
Advertisement