ਐੱਨਐੱਚਐੱਮ ਦੇ 8 ਹਜ਼ਾਰ ਮੁਲਾਜ਼ਮਾਂ ਦਾ ਹੋਵਗਾ ਸਿਹਤ ਬੀਮਾ
06:04 AM Nov 27, 2024 IST
Advertisement
ਚੰਡੀਗੜ੍ਹ (ਟਨਸ):
Advertisement
ਪੰਜਾਬ ਸਰਕਾਰ ਨੇ ਨੈਸ਼ਨਲ ਹੈਲਥ ਮਿਸ਼ਨ (ਐੱਨਐੱਚਐੱਮ) ਪੰਜਾਬ ਦੇ ਸਿਹਤ ਸਟਾਫ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ 8,000 ਮੈਡੀਕਲ, ਪੈਰਾ-ਮੈਡੀਕਲ ਅਤੇ ਹੋਰ ਸਟਾਫ ਨੂੰ ਜ਼ਰੂਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਨਕਦ ਰਹਿਤ (ਕੈਸ਼ਲੈਸ) ਮੈਡੀਕਲ ਬੀਮਾ ਤੇ ਐਕਸੀਡੈਂਟਲ ਬੀਮਾ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਲਈ ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਇੰਡੀਅਨ ਬੈਂਕ ਨਾਲ ਭਾਈਵਾਲੀ ਕੀਤੀ ਗਈ। ਇਸ ਪੈਕੇਜ ਵਿੱਚ ਪ੍ਰਤੀ ਕਰਮਚਾਰੀ 2 ਲੱਖ ਰੁਪਏ ਤੱਕ ਦਾ ਨਕਦ ਰਹਿਤ ਮੈਡੀਕਲ ਬੀਮਾ ਕਵਰੇਜ ਅਤੇ ਪ੍ਰਤੀ ਕਰਮਚਾਰੀ 40 ਲੱਖ ਰੁਪਏ ਤੱਕ ਦਾ ਗਰੁੱਪ ਐਕਸੀਡੈਂਟਲ ਡੈਥ ਇੰਸ਼ੋਰੈਂਸ ਕਵਰੇਜ ਸ਼ਾਮਲ ਹੈ। ਇਸ ਬੀਮੇ ਦਾ ਕੁੱਲ ਅਨੁਮਾਨਿਤ ਖਰਚਾ ਪ੍ਰਤੀ ਸਾਲ 4 ਕਰੋੜ ਰੁਪਏ ਦੇ ਹਿਸਾਬ ਨਾਲ ਤਿੰਨ ਸਾਲਾਂ ਲਈ ਕੁੱਲ 12 ਕਰੋੜ ਰੁਪਏ ਬਣਦਾ ਹੈ ਜੋ ਕਿ ਇੰਡੀਅਨ ਬੈਂਕ ਵੱਲੋਂ ਕੀਤਾ ਜਾਵੇਗਾ।
Advertisement
Advertisement