ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੋ ਸਾਬਕਾ ਸਰਪੰਚਾਂ ਸਮੇਤ 80 ਪਰਿਵਾਰ ਕਾਂਗਰਸ ’ਚ ਸ਼ਾਮਲ

10:25 AM Oct 10, 2024 IST
ਰਾਜਗੜ੍ਹ ਖ਼ੁਰਦ ਵਿੱਚ ਕਾਂਗਰਸ ’ਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨਾਲ ਗੁਰਪ੍ਰੀਤ ਕਾਂਗੜ।

ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 9 ਅਕਤੂਬਰ
ਸੱਤਾਧਾਰੀ ਆਪ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਨਹੀਂ ਉਤਰ ਸਕੀ ਤੇ ਅਕਾਲੀ ਦਲ ਦਾ ਵਜੂਦ ਪਹਿਲਾਂ ਹੀ ਕਮਜ਼ੋਰ ਹੋ ਚੁੱਕਾ ਹੈ। ਅਜਿਹੇ ‘ਚ ਸੂਬੇ ਦੇ ਲੋਕ ਕਾਂਗਰਸ ਦੀਆਂ ਨੀਤੀਆਂ ‘ਚ ਵਿਸ਼ਵਾਸ ਪ੍ਰਗਟ ਕਰਦੇ ਹੋਏ ਪਾਰਟੀ ਦਾ ਪੱਲਾ ਫੜ ਰਹੇ ਹਨ। ਇਹ ਗੱਲਾਂ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਪਿੰਡ ਰਾਜਗੜ੍ਹ ਖ਼ੁਰਦ ਵਿਚ ਕਹੀਆਂ। ਇਸ ਮੌਕੇ ਪਿੰਡ ਰਾਜਗੜ੍ਹ ਖ਼ੁਰਦ ਵਿੱਚ 80 ਪਰਿਵਾਰਾਂ ਨੇ ਅਕਾਲੀ ਦਲ ਤੇ ਆਪ ਨੂੰ ਅਲਵਿਦਾ ਕਹਿ ਕੇ ਕਾਂਗਰਸ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਕਾਂਗੜ ਨੇ ਅਮਨਦੀਪ ਧਾਲੀਵਾਲ (ਸਲਾਬਤਪੁਰਾ) ਤੇ ਜਗਸੀਰ ਸਿੰਘ ਸਰਪੰਚ ਗੁਰਦਿੱਤ ਸਿੰਘ ਵਾਲਾ ਦੀ ਪ੍ਰੇਰਨਾ ਸਦਕਾ ਸ਼ਾਮਲ ਹੋਏ ਸਾਬਕਾ ਸਰਪੰਚ ਸਤਿਨਾਮ ਸਿੰਘ, ਸਾਬਕਾ ਸਰਪੰਚ ਸੁਖਮੰਦਰ ਸਿੰਘ, ਕ੍ਰਿਸ਼ਨ ਸਿੰਘ, ਪੰਚ ਗੁਰਚਰਨ ਸਿੰਘ, ਪੰਚ ਪ੍ਰੀਤਮ ਸਿੰਘ, ਹਰਦੇਵ ਸਿੰਘ ਤੇ ਬਾਕੀ ਪਰਿਵਾਰਾਂ ਦਾ ਸਵਾਗਤ ਕਰਦਿਆਂ ਪੂਰੇ ਮਾਣ ਸਤਿਕਾਰ ਦਾ ਭਰੋਸਾ ਦਿੱਤਾ। ਇਸ ਮੌਕੇ ਕੁਲਵੰਤ ਰਾਜਗੜ੍ਹ, ਬੁੱਧ ਸਿੰਘ ਸਾਬਕਾ ਸਰਪੰਚ, ਰਾਜਵੀਰ ਰਾਜਾ, ਸਾਧਾ ਸਿੰਘ ਪੰਚ, ਗੁਰਤੇਜ ਸਿੰਘ ਖਾਲਸਾ ਤੇ ਕਸ਼ਮੀਰ ਸਿੰਘ ਹਾਜ਼ਰ ਸਨ।

Advertisement

Advertisement