ਵਿਦੇਸ਼ ਭੇਜਣ ਦੇ ਨਾਮ ’ਤੇ 80 ਲੱਖ ਰੁਪਏ ਠੱਗੇ
06:21 AM Nov 03, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਨਵੰਬਰ
ਚੰਡੀਗੜ੍ਹ ਸੈਕਟਰ-17 ਦੀ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਧੋਖਾਧੜੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਕੇਸ ਦਰਜ ਕੀਤਾ ਹੈ। ਇਹ ਕੇਸ ਥਾਣਾ ਸੈਕਟਰ-17 ਦੀ ਪੁਲੀਸ ਨੇ ਮੁਹਾਲੀ ਦੀ ਵਸਨੀਕ ਔਰਤ ਦੀ ਸ਼ਿਕਾਇਤ ’ਤੇ ਰਵਿੰਦਰ ਸਿੰਘ ਤੇ ਹੋਰਨਾਂ ਵਿਰੁੱਧ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਮੁਲਜ਼ਮ ਨੇ ਉਸ ਨੂੰ ਤੇ ਹੋਰਨਾਂ ਵਿਅਕਤੀਆਂ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ 80.63 ਲੱਖ ਰੁਪਏ ਲੈ ਲਏ, ਪਰ ਬਾਅਦ ਵਿੱਚ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਉਨ੍ਹਾਂ ਦੇ ਰੁਪਏ ਵਾਪਸ ਕੀਤੇ ਸਨ।
Advertisement
Advertisement