ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

17 ਸਾਲਾ ਲੜਕੀ ਦੇ ਜਿਨਸੀ ਸ਼ੋਸ਼ਣ ਦੋਸ਼ ’ਚ 81 ਸਾਲਾ ਭਾਜਪਾ ਨੇਤਾ ਯੇਡੀਯੁਰੱਪਾ ਨੂੰ ਕੀਤਾ ਜਾ ਸਕਦਾ ਹੈ ਗ੍ਰਿਫ਼ਤਾਰ

02:34 PM Jun 13, 2024 IST

ਤੁਮਕੁਰੂ (ਕਰਨਾਟਕ), 13 ਜੂਨ
ਕਰਨਾਟਕ ਦੇ ਗ੍ਰਹਿ ਮੰਤਰੀ ਜੀ. ਪਰਮੇਸ਼ਵਰ ਨੇ ਅੱਜ ਕਿਹਾ ਕਿ ਸਾਬਕਾ ਮੁੱਖ ਮੰਤਰੀ 81 ਸਾਲਾ ਬੀਐੱਸ ਯੇਡੀਯੁਰੱਪਾ ਖ਼ਿਲਾਫ਼ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੁਅਲ ਆਫੈਂਸ (ਪੋਕਸੋ) ਐਕਟ ਤਹਿਤ ਜਾਂਚ ਕਰ ਰਹੀ ਸੀਆਈਡੀ ਨੇ ਉਸ ਨੂੰ ਪੁੱਛ ਪੜਤਾਲ ਲਈ ਹਾਜ਼ਰ ਹੋਣ ਲਈ ਨੋਟਿਸ ਜਾਰੀ ਕੀਤਾ ਹੈ ਅਤੇ ਜੇ ਲੋੜ ਪਈ ਤਾਂ ਇਸ ਭਾਜਪਾ ਨੇਤਾ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਨੋਟਿਸ ਭੇਜ ਦਿੱਤਾ ਗਿਆ ਹੈ ਅਤੇ ਚਾਰਜਸ਼ੀਟ 15 ਜੂਨ ਤੱਕ ਦਾਖ਼ਲ ਕੀਤੀ ਜਾਣੀ ਹੈ।’ ਪੁਲੀਸ ਅਨੁਸਾਰ 17 ਸਾਲਾ ਲੜਕੀ ਦੀ ਮਾਂ ਦੀ ਸ਼ਿਕਾਇਤ ’ਤੇ ਯੇਡੀਯੁਰੱਪਾ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 354ਏ (ਜਿਨਸੀ ਸ਼ੋਸ਼ਣ) ਅਤੇ ਪੋਕਸੋ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸ਼ਿਕਾਇਤ 'ਚ ਔਰਤ ਨੇ ਦੋਸ਼ ਲਗਾਇਆ ਹੈ ਕਿ ਇਸ ਸਾਲ 2 ਫਰਵਰੀ ਨੂੰ ਯੇਡੀਯੁਰੱਪਾ ਨੇ ਇੱਥੇ ਡਾਲਰ ਕਲੋਨੀ ਸਥਿਤ ਆਪਣੀ ਰਿਹਾਇਸ਼ ’ਤੇ ਮੁਲਾਕਾਤ ਦੌਰਾਨ ਉਸ ਦੀ ਧੀ ਦਾ ਜਿਨਸੀ ਸ਼ੋਸ਼ਣ ਕੀਤਾ ਸੀ। 14 ਮਾਰਚ ਨੂੰ ਸਦਾਸ਼ਿਵਨਗਰ ਥਾਣੇ ਵਿੱਚ ਕੇਸ ਦਰਜ ਕੀਤੇ ਜਾਣ ਤੋਂ ਕੁਝ ਘੰਟਿਆਂ ਬਾਅਦ ਕਰਨਾਟਕ ਦੇ ਡੀਜੀਪੀ ਨੇ ਤੁਰੰਤ ਜਾਂਚ ਲਈ ਕੇਸ ਸੀਆਈਡੀ ਨੂੰ ਸੌਂਪਣ ਦੇ ਆਦੇਸ਼ ਜਾਰੀ ਕੀਤੇ ਸਨ। ਯੇਡੀਯੁਰੱਪਾ 'ਤੇ ਦੋਸ਼ ਲਗਾਉਣ ਵਾਲੀ 54 ਸਾਲਾ ਔਰਤ ਦੀ ਪਿਛਲੇ ਮਹੀਨੇ ਇੱਥੇ ਨਿੱਜੀ ਹਸਪਤਾਲ 'ਚ ਫੇਫੜਿਆਂ ਦੇ ਕੈਂਸਰ ਨਾਲ ਮੌਤ ਹੋ ਗਈ ਸੀ। ਯੇਡੀਯੁਰੱਪਾ  ਨੇ ਦੋਸ਼ਾਂ ਨੂੰ ਰੱਦ ਕੀਤਾ ਹੈ।

Advertisement

ਇਥੋਂ ਦੀ ਅਦਾਲਤ ਨੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਬੀਐੱਸ ਯੇਡੀਯੁਰੱਪਾ ਖ਼ਿਲਾਫ਼ ਪੋਕਸੋ ਮਾਮਲੇ ਵਿਚ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ।

Advertisement
Advertisement