ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਸ਼ਟਰਪਤੀ ਵੱਲੋਂ 84 ਮੌਜੂਦਾ ਤੇ ਸੇਵਾਮੁਕਤ ਫੌਜੀ ਅਧਿਕਾਰੀਆਂ ਦਾ ਸਨਮਾਨ

07:57 PM Jun 29, 2023 IST

ਨਵੀਂ ਦਿੱਲੀ, 27 ਜੂਨ

Advertisement

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਹਥਿਆਰਬੰਦ ਬਲਾਂ ਤੇ ਭਾਰਤੀ ਤੱਟ ਰੱਖਿਅਕਾਂ (ਆਈਸੀਜੀ) ਦੇ ਮੌਜੂਦਾ ਤੇ ਸੇਵਾਮੁਕਤ ਹੋ ਚੁੱਕੇ 84 ਅਧਿਕਾਰੀਆਂ ਨੂੰ ਅੱਜ ਵਿਸ਼ੇਸ਼ ਸੇਵਾ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਹੈ। ਇਨ੍ਹਾਂ ਵਿੱਚ 52 ਅਤੀ ਵਿਸ਼ਿਸ਼ਟ ਸੇਵਾ ਮੈਡਲ ਵੀ ਸ਼ਾਮਲ ਹਨ। ਇਥੇ ਰਾਸ਼ਟਰਪਤੀ ਭਵਨ ਵਿੱਚ ਰੱਖੇ ਸਮਾਗਮ ਦੌਰਾਨ ਪੁਰਸਕਾਰਾਂ ਦੀ ਵੰਡ ਕੀਤੀ ਗਈ। ਸ੍ਰੀਨਗਰ ਅਧਾਰਿਤ ਚਿਨਾਰ ਕੋਰ ਦੇ ਸਾਬਕਾ ਕਮਾਂਡਰ ਲੈਫਟੀਨੈਂਟ ਜਨਰਲ ਏਡੀਐੱਸ ਔਜਲਾ ਨੂੰ ਕਸ਼ਮੀਰ ਵਾਦੀ ਵਿੱਚ ਕੰਟਰੋਲ ਰੇਖਾ ‘ਤੇ ਨਿਭਾਈਆਂ ਸੇਵਾਵਾਂ ਲਈ ਉੱਤਮ ਯੁੱਧ ਸੇਵਾ ਮੈਡਲ ਦਿੱਤਾ ਗਿਆ। ਰੱਖਿਆ ਮੰਤਰਾਲੇ ਨੇ ਇਕ ਬਿਆਨ ਵਿੱਚ ਕਿਹਾ ਕਿ ਰਾਸ਼ਟਰਪਤੀ ਨੇ 52 ਅਤਿ ਵਿਸ਼ਿਸ਼ਟ ਸੇਵਾ ਮੈਡਲ, ਇਕ ਵਿਸ਼ਿਸ਼ਟ ਸੇਵਾ ਮੈਡਲ, ਤਿੰਨ ਉੱਤਮ ਯੁੱਧ ਸੇਵਾ ਮੈਡਲ ਤੇ 28 ਪਰਮ ਵਿਸ਼ਿਸ਼ਟ ਸੇਵਾ ਮੈਡਲ ਦਿੱਤੇ। ਅਤਿ ਵਿਸ਼ਿਸ਼ਟ ਸੇਵਾ ਮੈਡਲ ਹਾਸਲ ਕਰਨ ਵਾਲਿਆਂ ਵਿਚ ਥਲ ਸੈਨਾ ਦੀ ਇਨਫੈਂਟਰੀ ਦੇ ਮੇਜਰ ਜਨਰਲ ਆਲੋਕ ਕੈਕਰ, ਕੋਰ ਆਫ ਇੰਜਨੀਅਰ ਦੇ ਮੇਜਰ ਜਨਰਲ ਸੰਜੈ ਕੁਮਾਰ ਵਿਦਿਅਰਥੀ, ਜਲਸੈਨਾ ਤੋਂ ਵਾਈਸ ਐਡਮਿਰਲ ਦੀਪਕ ਕਪੂਰ ਤੇ ਵਾਈਸ ਐਡਮਿਰਲ ਅਧੀਰ ਅਰੋੜਾ ਤੇ ਹਵਾਈ ਸੈਨਾ ਦੇ ਏਅਰ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਆਦਿ ਸ਼ਾਮਲ ਹਨ। -ਪੀਟੀਆਈ

ਪ੍ਰਧਾਨ ਮੰਤਰੀ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ

Advertisement

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮੀਂ ਰਾਸ਼ਟਰਪਤੀ ਭਵਨ ਵਿਚ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮਿਲੇ। ਸ੍ਰੀ ਮੋਦੀ ਰਾਸ਼ਟਰਪਤੀ ਨੂੰ ਅਜਿਹੇ ਮੌਕੇ ਮਿਲੇ ਹਨ, ਜਦੋਂ ਉਹ ਸੋਮਵਾਰ ਸਵੇਰੇ ਪੰਜ ਰੋਜ਼ਾ ਵਿਦੇਸ਼ ਦੌਰੇ ਤੋਂ ਪਰਤੇ ਹਨ। ਮਨੀਪੁਰ ਵਿੱਚ ਨਸਲੀ ਹਿੰਸਾ ਦੇ ਪਿਛੋਕੜ ਵਿੱਚ ਹੋਈ ਇਸ ਮੀਟਿੰਗ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਸ੍ਰੀ ਮੋਦੀ ਨੇ ਲੰਘੇ ਦਿਨ ਉੱਤਰ-ਪੂਰਬੀ ਰਾਜ ਦੇ ਹਾਲਾਤ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਵੀ ਕੀਤੀ ਸੀ। -ਪੀਟੀਆਈ

Advertisement
Tags :
ਅਧਿਕਾਰੀਆਂਸਨਮਾਨਸੇਵਾਮੁਕਤਫੌਜੀਮੌਜੂਦਾਰਾਸ਼ਟਰਪਤੀਵੱਲੋਂ
Advertisement