’84 ਦੰਗੇ: ਸੱਜਣ ਕੁਮਾਰ ਖ਼ਿਲਾਫ਼ ਕੇਸ ’ਚ ਫ਼ੈਸਲਾ ਅੱਜ
06:09 AM Nov 29, 2024 IST
ਨਵੀਂ ਦਿੱਲੀ: ਦਿੱਲੀ ਦੀ ਇੱਕ ਅਦਾਲਤ ਵੱਲੋਂ ਕਾਂਗਰਸ ਦੇ ਸਾਬਕਾ ਐੱਮਪੀ ਸੱਜਣ ਕੁਮਾਰ ਖ਼ਿਲਾਫ਼ ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਸਬੰਧੀ ਕੇਸ ਵਿੱਚ ਭਲਕੇ ਸ਼ੁੱਕਰਵਾਰ ਨੂੰ ਫ਼ੈਸਲਾ ਸੁਣਾਇਆ ਜਾ ਸਕਦਾ ਹੈ। ਕੇਸ ਦਾ ਸਬੰਧ ਸਿੱਖ ਵਿਰੋਧੀ ਦੰਗਿਆਂ ਦੌਰਾਨ ਸਰਸਵਤੀ ਵਿਹਾਰ ਇਲਾਕੇ ਵਿੱਚ ਦੋ ਵਿਅਕਤੀਆਂ ਦੀ ਕਥਿਤ ਹੱਤਿਆ ਨਾਲ ਹੈ। ਸਪੈਸ਼ਲ ਜੱਜ ਕਾਵੇਰੀ ਬਵੇਜਾ ਨੇ ਜਸਵੰਤ ਸਿੰਘ ਤੇ ਉਨ੍ਹਾਂ ਦੇ ਪੁੱਤਰ ਤਰੁਨਦੀਪ ਸਿੰਘ ਦੀ ਹੱਤਿਆ ਨਾਲ ਸਬੰਧਤ ਕੇਸ ਵਿੱਚ ਦਲੀਲਾਂ ਸੁਣਨ ਤੋਂ ਬਾਅਦ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਇਸ ਮਾਮਲੇ ਸਬੰਧੀ ਪਹਿਲਾਂ ਪੰਜਾਬੀ ਬਾਗ ਪੁਲੀਸ ਸਟੇਸ਼ਨ ਵਿੱਚ ਐੱਫਆਈਆਰ ਦਰਜ ਕੀਤੀ ਗਈ ਸੀ ਜਦਕਿ ਬਾਅਦ ’ਚ ਕੇਸ ਦੀ ਜਾਂਚ ਸਿਟ ਵੱਲੋਂ ਕੀਤੀ ਗਈ ਸੀ। -ਪੀਟੀਆਈ
Advertisement
Advertisement