ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

’84 ਦੰਗੇ: ਟਾਈਟਲਰ ਖ਼ਿਲਾਫ਼ ਕੇਸ ਸਬੰਧੀ ਰਿਕਾਰਡ ਪੇਸ਼ ਕਰਨ ਲਈ ਨਵਾਂ ਨੋਟਿਸ

10:13 PM Jul 06, 2023 IST

ਨਵੀਂ ਦਿੱਲੀ, 6 ਜੁਲਾਈ
ਦਿੱਲੀ ਦੀ ਅਦਾਲਤ ਨੇ ਅੱਜ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਕਥਿਤ ਪੁਲ ਬੰਗਸ਼ ਕਤਲੇਆਮ ਨਾਲ ਸਬੰਧਤ ਕਾਂਗਰਸ ਅਾਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਇਕ ਕੇਸ ’ਚ ਦਸਤਾਵੇਜ਼ ਪੇਸ਼ ਕਰਨ ਲਈ ਹੇਠਲੀ ਅਦਾਲਤ ਦੇ ਰਿਕਾਰਡ ਰੂਮ ਦੇ ਇੰਚਾਰਜ ਨੂੰ ਨਵਾਂ ਨੋਟਿਸ ਜਾਰੀ ਕੀਤਾ ਹੈ।
ਵਧੀਕ ਮੁੱਖ ਮੈਟਰੋਪੋਲੀਟਨ ਜੱਜ ਵਿਧੀ ਗੁਪਤਾ ਆਨੰਦ ਨੇ ਕੜਕੜਡੂਮਾ ਅਦਾਲਤ ’ਚ ਰਿਕਾਰਡ ਰੂਮ ਇੰਚਾਰਜ ਨੂੰ ਨੋਟਿਸ ਜਾਰੀ ਕੀਤਾ ਜਿੱਥੇ ਪਹਿਲਾਂ ਮਾਮਲੇ ਦੀ ਸੁਣਵਾਈ ਹੋ ਰਹੀ ਸੀ। ਉਨ੍ਹਾਂ ਭਲਕੇ 7 ਜੁਲਾਈ ਤੱਕ ਕੇਸ ਦਾ ਰਿਕਾਰਡ ਪੇਸ਼ ਕਰਨ ਦਾ ਹੁਕਮ ਦਿੱਤਾ ਜਦੋਂ ਅਦਾਲਤ ਇਸ ’ਤੇ ਸੁਣਵਾਈ ਕਰੇਗੀ। ਅਦਾਲਤ ਨੇ ਨਿਰਦੇਸ਼ ਦਿੱਤਾ ਕਿ ਕੜਕੜਡੂਮਾ ਅਦਾਲਤ ਦੇ ਰਿਕਾਰਡ ਰੂਮ ਦੇ ਇੰਚਾਰਜ ਨੂੰ ਤਾਜ਼ਾ ਨੋਟਿਸ ਜਾਰੀ ਕੀਤਾ ਗਿਆ ਹੈ। ਭਲਕੇ ਸਵੇਰੇ 11 ਵਜੇ ਤੱਕ ਰਿਕਾਰਡ ਪੇਸ਼ ਕੀਤਾ ਜਾਣਾ ਚਾਹੀਦਾ ਹੈ।-ਪੀਟੀਆਈ

Advertisement

Advertisement
Tags :
ਸਬੰਧੀਖ਼ਿਲਾਫ਼ਟਾਈਟਲਰਦੰਗੇ:ਨਵਾਂਨੋਟਿਸਰਿਕਾਰਡ
Advertisement