’84 ਦੰਗੇ: ਸੱਜਣ ਕੁਮਾਰ ਖ਼ਿਲਾਫ਼ ਹੱਤਿਆ ਮਾਮਲੇ ਵਿੱਚ ਫ਼ੈਸਲਾ ਹੁਣ 16 ਨੂੰ
05:55 AM Nov 30, 2024 IST
ਨਵੀਂ ਦਿੱਲੀ:
Advertisement
ਦਿੱਲੀ ਅਦਾਲਤ 1984 ਦੇ ਸਿੱਖ ਵਿਰੋਧੀ ਦੰਗਿਆਂ ਸਬੰਧੀ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਖ਼ਿਲਾਫ਼ ਹੱਤਿਆ ਦੇ ਮਾਮਲੇ ’ਚ 16 ਦਸੰਬਰ ਨੂੰ ਫ਼ੈਸਲਾ ਸੁਣਾਏਗੀ। ਇਹ ਮਾਮਲਾ ਸਿੱਖ ਵਿਰੋਧੀ ਦੰਗਿਆਂ ਦੌਰਾਨ ਸਰਸਵਤੀ ਵਿਹਾਰ ਇਲਾਕੇ ਵਿੱਚ ਦੋ ਵਿਅਕਤੀਆਂ ਦੀ ਕਥਿਤ ਹੱਤਿਆ ਨਾਲ ਸਬੰਧਤ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਅੱਜ ਇਹ ਹੁਕਮ ਸੁਣਾਉਣਾ ਸੀ ਪਰ ਉਨ੍ਹਾਂ ਇਹ ਕਹਿ ਕੇ ਇਹ ਟਾਲ ਦਿੱਤਾ ਕਿ ਫ਼ੈਸਲਾ ਤਿਆਰ ਨਹੀਂ ਹੈ। ਅਦਾਲਤ ਨੇ ਪਹਿਲੀ ਨਵੰਬਰ 1984 ਨੂੰ ਜਸਵੰਤ ਸਿੰਘ ਅਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੀ ਹੱਤਿਆ ਨਾਲ ਸਬੰਧਤ ਕੇਸ ਵਿੱਚ ਅੰਤਿਮ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ। ਪਹਿਲਾਂ ਪੰਜਾਬੀ ਬਾਗ ਥਾਣੇ ਦੀ ਪੁਲੀਸ ਨੇ ਇਹ ਕੇਸ ਦਰਜ ਕੀਤਾ ਪਰ ਬਾਅਦ ਵਿੱਚ ਵਿਸ਼ੇਸ਼ ਜਾਂਚ ਟੀਮ ਨੇ ਜਾਂਚ ਆਪਣੇ ਹੱਥ ਲੈ ਲਈ ਸੀ। -ਪੀਟੀਆਈ
Advertisement
Advertisement