’84 ਸਿੱਖ ਕਤਲੇਆਮ: ਟਾਈਟਲਰ ਖ਼ਿਲਾਫ਼ ਮਾਮਲੇ ਦੀ ਸੁਣਵਾਈ ਹੁਣ 28 ਨੂੰ
05:31 AM Jan 14, 2025 IST
ਨਵੀਂ ਦਿੱਲੀ:
ਇਥੋਂ ਦੀ ਇਕ ਅਦਾਲਤ ਵੱਲੋਂ ਕਾਂਗਰਸ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਕੇਸ ’ਚ ਸੁਣਵਾਈ 28 ਜਨਵਰੀ ਨੂੰ ਹੋਣ ਦੀ ਸੰਭਾਵਨਾ ਹੈ। ਵਿਸ਼ੇਸ਼ ਜੱਜ ਜਿਤੇਂਦਰ ਸਿੰਘ ਨੇ ਅੱਜ ਸੰਖੇਪ ਸੁਣਵਾਈ ਮਗਰੋਂ ਮਾਮਲਾ ਮੁਲਤਵੀ ਕਰ ਦਿੱਤਾ। ਸੁਣਵਾਈ ਮੌਕੇ ਟਾਈਟਲਰ ਅਦਾਲਤ ’ਚ ਮੌਜੂਦ ਸੀ। ਟਾਈਟਲਰ ’ਤੇ ਕੌਮੀ ਰਾਜਧਾਨੀ ਦੇ ਗੁਰਦੁਆਰਾ ਪੁਲ ਬੰਗਸ਼ ’ਚ ਤਿੰਨ ਸਿੱਖਾਂ ਦੀ ਹੱਤਿਆ ਨਾਲ ਸਬੰਧਤ ਮਾਮਲੇ ’ਚ ਕੇਸ ਚੱਲ ਰਿਹਾ ਹੈ। ਅਦਾਲਤ ਨੇ ਪਿਛਲੇ ਸਾਲ 13 ਸਤੰਬਰ ਨੂੰ ਕਾਂਗਰਸ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਹੱਤਿਆ ਅਤੇ ਹੋਰ ਧਾਰਾਵਾਂ ਤਹਿਤ ਦੋਸ਼ ਆਇਦ ਕੀਤੇ ਗਏ ਸਨ। ਸੈਸ਼ਨ ਅਦਾਲਤ ਨੇ 2023 ’ਚ ਟਾਈਟਲਰ ਨੂੰ ਪੇਸ਼ਗੀ ਜ਼ਮਾਨਤ ਦੇ ਦਿੱਤੀ ਸੀ। -ਪੀਟੀਆਈ
Advertisement
Advertisement