ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

’84 ਸਿੱਖ ਕਤਲੇਆਮ: ਸੱਜਣ ਕੁਮਾਰ ਖ਼ਿਲਾਫ਼ 21 ਨੂੰ ਆ ਸਕਦੈ ਫ਼ੈਸਲਾ

05:21 AM Jan 09, 2025 IST

ਨਵੀਂ ਦਿੱਲੀ:

Advertisement

ਦਿੱਲੀ ਦੀ ਅਦਾਲਤ 1984 ਸਿੱਖ ਕਤਲੇਆਮ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਖ਼ਿਲਾਫ਼ ਹੱਤਿਆ ਦੇ ਮਾਮਲੇ ਵਿੱਚ 21 ਜਨਵਰੀ ਨੂੰ ਫ਼ੈਸਲਾ ਸੁਣਾ ਸਕਦੀ ਹੈ। ਇਹ ਮਾਮਲਾ ਕਤਲੇਆਮ ਦੌਰਾਨ ਸਰਸਵਤੀ ਵਿਹਾਰ ਇਲਾਕੇ ਵਿੱਚ ਦੋ ਵਿਅਕਤੀਆਂ ਦੀ ਹੱਤਿਆ ਨਾਲ ਸਬੰਧਤ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਅੱਜ ਹੁਕਮ ਪਾਸ ਕੀਤਾ ਸੀ, ਪਰ ਉਨ੍ਹਾਂ ਫੈਸਲਾ ਟਾਲ ਦਿੱਤਾ। ਜੱਜ ਨੇ ਕਿਹਾ, ‘‘ਅਗਲੀ ਤਰੀਕ 21 ਜਨਵਰੀ ਤੈਅ ਕੀਤੀ ਜਾਂਦੀ ਹੈ।’’ ਸੱਜਣ ਕੁਮਾਰ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ। ਉਸ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ’ਚ ਪੇਸ਼ੀ ਭੁਗਤੀ। ਅਦਾਲਤ ਨੇ ਪਹਿਲੀ ਨਵੰਬਰ 1984 ਨੂੰ ਜਸਵੰਤ ਸਿੰਘ ਅਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੀ ਹੱਤਿਆ ਨਾਲ ਸਬੰਧਤ ਮਾਮਲੇ ਵਿੱਚ ਅੰਤਿਮ ਦਲੀਲਾਂ ਸੁਣਨ ਮਗਰੋਂ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਹ ਮਾਮਲਾ ਸ਼ੁਰੂ ਵਿੱਚ ਪੰਜਾਬੀ ਬਾਗ਼ ਥਾਣੇ ਵਿੱਚ ਦਰਜ ਕੀਤਾ ਗਿਆ ਸੀ ਪਰ ਬਾਅਦ ਵਿੱਚ ਵਿਸ਼ੇਸ਼ ਜਾਂਚ ਟੀਮ ਨੇ ਜਾਂਚ ਆਪਣੇ ਹੱਥ ਲੈ ਲਈ। ਅਦਾਲਤ ਨੇ 16 ਦਸੰਬਰ 2021 ਨੂੰ ਸੱਜਣ ਕੁਮਾਰ ਖ਼ਿਲਾਫ਼ ਦੋਸ਼ ਤੈਅ ਕੀਤੇ ਸਨ ਅਤੇ ‘ਪਹਿਲੀ ਨਜ਼ਰੇ’ ਮਾਮਲਾ ਸਹੀ ਪਾਇਆ ਸੀ। ਇਸਤਗਾਸਾ ਪੱਖ ਮੁਤਾਬਕ ਮਾਰੂ ਹਥਿਆਰਾਂ ਨਾਲ ਲੈਸ ਭੀੜ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦਾ ਬਦਲਾ ਲੈਣ ਲਈ ਵੱਡੇ ਪੱਧਰ ’ਤੇ ਲੁੱਟ-ਖੋਹ, ਅੱਗਜ਼ਨੀ ਅਤੇ ਸਿੱਖਾਂ ਦੀਆਂ ਜਾਇਦਾਦਾਂ ਨੂੰ ਤਬਾਹ ਕਰ ਦਿੱਤਾ ਸੀ। -ਪੀਟੀਆਈ

Advertisement
Advertisement