ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

8736 ਕੱਚੇ ਮੁਲਾਜ਼ਮਾਂ ਦਾ ਪੱਕਾ ਮੋਰਚਾ ਜਾਰੀ

09:02 AM Jul 17, 2023 IST
ਪੱਕੇ ਮੋਰਚੇ ਵਿੱਚ ਨਾਅਰੇਬਾਜ਼ੀ ਕਰਦੇ ਹੋਏ ਧਰਨਾਕਾਰੀ। ਫੋਟੋ: ਲਾਲੀ

ਨਿਜੀ ਪੱਤਰ ਪ੍ਰੇਰਕ
ਸੰਗਰੂਰ, 16 ਜੁਲਾਈ
8736 ਮੁਲਾਜ਼ਮ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਨੇੜਲੇ ਪਿੰਡ ਖੁਰਾਣਾ ਵਿਖੇ ਪਾਣੀ ਵਾਲੀ ਟੈਂਕੀ ਉਪਰ ਅਤੇ ਹੇਠਾਂ ਚੱਲ ਰਿਹਾ ਪੱਕਾ ਮੋਰਚਾ 34ਵੇਂ ਦਨਿ ਵਿਚ ਦਾਖਲ ਹੋ ਗਿਆ ਹੈ। ਮਾਨਸਾ ਦਾ ਇੰਦਰਜੀਤ ਸਿੰਘ ਪਿਛਲੇ 34 ਦਨਿਾਂ ਤੋਂ ਟੈਂਕੀ ਉਪਰ ਡਟਿਆ ਹੋਇਆ ਹੈ ਜਦੋਂ ਕਿ ਹੇਠਾਂ ਕੱਚੇ ਅਧਿਆਪਕ ਰੋਸ ਧਰਨੇ ’ਤੇ ਬੈਠੇ ਹਨ। ਰੋਸ ਧਰਨੇ ’ਚ ਜ਼ਿਲ੍ਹਾ ਬਰਨਾਲਾ ਦੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਸਿੱਖਿਆ ਪ੍ਰੋਵਾਈਡਰ ਯੂਨੀਅਨ ਦੇ ਸੂਬਾ ਪ੍ਰਧਾਨ ਮਨਪ੍ਰੀਤ ਸਿੰਘ ਮੋਲਾ ਅਤੇ ਸੋਨਦੀਪ ਸਿੰਘ ਟੱਲੇਵਾਲ ਨੇ ਪੰਜਾਬ ਸਰਕਾਰ ਤੇ ਵਰਦਿਆਂ ਰੋਸ਼ ਜ਼ਾਹਿਰ ਕੀਤਾ ਕਿ ਸਾਥੀ ਇੰਦਰਜੀਤ ਸਿੰਘ ਦੀਆਂ 34 ਦਨਿ ਤੇ ਰਾਤਾਂ ਕਰੜੀ ਧੁੱਪ, ਮੀਂਹ ਹਨੇਰੀ ਵਿੱਚ ਪਾਣੀ ਵਾਲੀ ਟੈਂਕੀ ਦੇ ਉਪਰ ਬੈਠੇ ਦੀਆਂ ਲੰਘ ਗਈਆਂ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਨ ’ਤੇ ਜੂੰ ਨਹੀਂ ਸਰਕੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵਲੋਂ ਟੈਂਕੀ ਉਪਰ ਚੜ੍ਹੇ ਅਧਿਆਪਕ ਇੰਦਰਜੀਤ ਅਤੇ 34 ਦਨਿਾਂ ਤੋਂ ਚੱਲ ਰਹੇ ਪੱਕੇ ਮੋਰਚੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸੰਘਰਸ਼ੀ ਅਧਿਆਪਕਾਂ ਨੇ ਸਰਕਾਰ ਦੀ ਬੇਰੁਖ਼ੀ ਤੋਂ ਤੰਗ ਆ ਕੇ ਕੋਈ ਕਦਮ ਚੁੱਕ ਲਿਆ ਤਾਂ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ। ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਆਪਣੇ ਹੀ ਨੋਟੀਫਿਕੇਸ਼ਨ ਨੂੰ ਤੁਰੰਤ ਲਾਗੂ ਕਰਕੇ 8736 ਮੁਲਾਜ਼ਮਾਂ ਨੂੰ ਪੂਰੇ ਸਕੇਲਾਂ ’ਚ ਰੈਗੂਲਰ ਕੀਤਾ ਜਾਵੇ। ਰੋਸ ਧਰਨੇ ’ਚ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਹਰਿੰਦਰ ਮੱਲੀਆਂ, ਜਿਲ੍ਹਾ ਜਨਰਲ ਸਕੱਤਰ ਕੁਸ਼ਲ ਸਿੰਘੀ, ਤੇਜਿੰਦਰ ਸਿੰਘ ਤੇਜੀ, ਸੁਰਿੰਦਰ ਬਰਨਾਲਾ ਨੇ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਇਸ਼ਤਿਹਾਰਬਾਜ਼ੀ ਦੇ ਸਰਕਾਰ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ ਜੋ ਕਿ ਲੋਕਾਂ ਦੇ ਅੱਖੀਂ ਘੱਟਾ ਪਾਉਣ ਦਾ ਕੋਝਾ ਯਤਨ ਕੀਤਾ ਗਿਆ ਹੈ।

Advertisement

Advertisement
Tags :
ਕੱਚੇਜਾਰੀਪੱਕਾਮੁਲਾਜ਼ਮਾਂਮੋਰਚਾ
Advertisement