For the best experience, open
https://m.punjabitribuneonline.com
on your mobile browser.
Advertisement

ਜ਼ਿਲ੍ਹਾ ਪਰਿਸ਼ਦ ਵੱਲੋਂ ਵਿਕਾਸ ਕਾਰਜਾਂ ਲਈ 9.35 ਕਰੋੜ ਦਾ ਬਜਟ ਪਾਸ

06:37 AM Aug 04, 2024 IST
ਜ਼ਿਲ੍ਹਾ ਪਰਿਸ਼ਦ ਵੱਲੋਂ ਵਿਕਾਸ ਕਾਰਜਾਂ ਲਈ 9 35 ਕਰੋੜ ਦਾ ਬਜਟ ਪਾਸ
Advertisement

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 3 ਅਗਸਤ
ਜ਼ਿਲ੍ਹਾ ਪਰਿਸ਼ਦ ਦੀ ਮੀਟਿੰਗ ਚੇਅਰਪਰਸਨ ਮਨਦੀਪ ਕੌਰ ਬਧੋਛੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਚਾਰ ਉਪਰੰਤ 9.35 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਗਿਆ। ਮੀਟਿੰਗ ਵਿੱਚ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਅਤੇ ਏਡੀਸੀ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਨੇ ਸ਼ਿਰਕਤ ਕੀਤੀ। ਚੇਅਰਪਰਸਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਵਿਕਾਸ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਰਿਸ਼ਦ ਦੇ ਅਧੀਨ ਆਉਂਦੇ ਪਿੰਡਾਂ ਦੇ ਵਿਕਾਸ ਕਾਰਜਾਂ ਅਤੇ ਡਿਸਪੈਂਸਰੀਆਂ ਦੀਆਂ ਦਵਾਈਆਂ ਲਈ 6 ਕਰੋੜ 44 ਲੱਖ ਦਾ ਬਜਟ ਪਾਸ ਕੀਤਾ ਗਿਆ, ਜਦੋਂਕਿ ਬਲਾਕ ਸਮਿਤੀ ਲਈ 2 ਕਰੋੜ 91 ਲੱਖ 73 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੋ ਵੀ ਫੈਕਟਰੀਆਂ ਪ੍ਰਦੂਸ਼ਣ ਫੈਲਾ ਰਹੀਆਂ ਹਨ ਅਤੇ ਪਾਣੀ ਨੂੰ ਗੰਧਲਾ ਕਰ ਰਹੀਆਂ ਉਨ੍ਹਾਂ ਖਿਲਾਫ ਕਾਰਵਾਈ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਲਿਖ ਕੇ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਸ਼ੁੱਧ ਕਰਨ ਲਈ ਵੱਧ ਤੋਂ ਵੱਧ ਪੌਦੇ ਲਾਉਣ ਲਈ ਵੀ ਮਨਰੇਗਾ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ।

Advertisement
Advertisement
Author Image

Advertisement