ਪਰਾਲੀ ਦੀ ਸੰਭਾਲ ਲਈ ਮਸ਼ੀਨਾਂ ’ਤੇ 9.55 ਕਰੋੜ ਦੀ ਸਬਸਿਡੀ ਦਿੱਤੀ: ਡੀਸੀ
08:58 PM Jun 23, 2023 IST
ਪੱਤਰ ਪ੍ਰੇਰਕ
Advertisement
ਮਾਨਸਾ, 8 ਜੂਨ
ਮਾਨਸਾ ਦੇ ਡਿਪਟੀ ਕਮਿਸ਼ਨਰ ਟੀ.ਬੈਨਿਥ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਸੀ.ਆਰ.ਐਮ. ਸਕੀਮ ਅਧੀਨ ਮਾਨਸਾ ਜ਼ਿਲ੍ਹੇ ਵਿੱਚ ਸਾਲ 2022-23 ਦੌਰਾਨ 1188 ਮਸ਼ੀਨਾਂ ‘ਤੇ ਤਕਰੀਬਨ 9 ਕਰੋੜ 55 ਲੱਖ ਦੀ ਸਬਸਿਡੀ ਰਾਸ਼ੀ ਮੁਹੱਈਆ ਕਰਵਾਈ ਗਈ ਹੈ। ਡਿਪਟੀ ਕਮਿਸ਼ਨਰ ਬੈਨਿਥ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਅਗਲੀ ਫਸਲ ਦੀ ਬਿਜਾਈ ਤੋਂ ਪਹਿਲਾਂ ਅੱਗ ਲਾਉਣ ਦੀ ਗੰਭੀਰ ਸਮੱਸਿਆ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸੀ.ਆਰ.ਐਮ. ਸਕੀਮ ਤਹਿਤ ਸਾਲ 2022-23 ਦੌਰਾਨ ਵੱਖ-ਵੱਖ ਮਸ਼ੀਨਾਂ ‘ਤੇ ਸਬਸਿਡੀ ਮੁਹੱਈਆ ਕਰਵਾਈ ਗਈ।
Advertisement
Advertisement