ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੇਢ ਕੁਇੰਟਲ ਭੁੱਕੀ ਤੇ ਡਰੱਗ ਮਨੀ ਸਣੇ 9 ਕਾਬੂ

10:07 AM May 25, 2024 IST
ਗ੍ਰਿਫਤਾਰ ਕੀਤੇ ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਗਿੱਲ।

ਜੋਗਿੰਦਰ ਸਿੰਘ ਓਬਰਾਏ
ਖੰਨਾ, 24 ਮਈ
ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਖੰਨਾ ਪੁਲੀਸ ਨੇ ਅੱਜ ਇੱਕੋ ਦਿਨ ਤਿੰਨ ਵੱਖ-ਵੱਖ ਥਾਵਾਂ ’ਤੇ ਸਖਤੀ ਕਰਦਿਆਂ ਨੌਂ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਣੇ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸਵੇਰੇ ਅੰਬਾਲਾ ਤੋਂ ਖੰਨਾ ਆ ਰਹੇ ਇੱਕ ਟਰੱਕ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ ਅਤੇ ਪੁਲੀਸ ਵੱਲੋਂ ਤਲਾਸ਼ੀ ਲੈਣ ਮੌਕੇ ਉਸ ਵਿੱਚੋਂ ਡੇਢ ਕੁਇੰਟਲ ਭੁੱਕੀ, 80 ਹਜ਼ਾਰ ਰੁਪਏ ਦੀ ਡਰੱਗ ਮਨੀ ਤੇ ਇੱਕ ਕਾਰ ਸਮੇਤ ਪੰਜ ਜਣਿਆਂ ਨੂੰ ਕਾਬੂ ਕੀਤਾ ਗਿਆ। ਗਿੱਲ ਅਨੁਸਾਰ ਮੁਲਜ਼ਮਾਂ ਦੀ ਪਹਿਚਾਣ ਲਵਦੀਪ ਸਿੰਘ ਜਿੰਮੀ, ਸੁਰਿੰਦਰ ਮਲਕ ਅਤੇ ਇਨ੍ਹਾਂ ਪਾਸੋਂ ਭੁੱਕੀ ਖਰੀਦਣ ਵਾਲੇ ਲੱਕੀ, ਸ਼ੁਭਮ ਕੁਮਾਰ ਅਤੇ ਰਵੀ ਕੁਮਾਰ ਸਾਰੇ ਵਾਸੀ ਵਾਲਮੀਕ ਮੁਹੱਲਾ ਦੋਰਾਹਾ ਵਜੋਂ ਹੋਈ ਹੈ। ਇਸੇ ਤਰ੍ਹਾਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ ਦੋ ਵਿਅਕਤੀ ਗ੍ਰਿਫਤਾਰ ਕੀਤੇ ਗਏ ਹਨ, ਜਿਨ੍ਹਾਂ ਪਾਸੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਉਪਰੰਤ ਬਾਅਦ ਦੁਪਹਿਰ ਇੱਕ ਕਾਰ ਨੂੰ ਰੋਕ ਕੇ ਜਦੋਂ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 2,23,500 ਨਗਦ ਬਰਾਮਦ ਕੀਤੇ ਗਏ ਜਦੋਂ ਕਿ ਚੋਣਾਂ ਦੌਰਾਨ 50 ਹਜ਼ਾਰ ਤੋਂ ਵਧੇਰੇ ਦੀ ਨਗਦੀ ਲਿਜਾਣ ਦੀ ਇਜਾਜ਼ਤ ਨਹੀਂ ਹੈ।

Advertisement

Advertisement
Advertisement