ਤਕਨੀਕੀ ਸਿੱਖਿਆ ’ਚ 9 ਨਵੇਂ ਕੋਰਸ ਸ਼ੁਰੂ: ਬੈਂਸ
07:42 AM Sep 22, 2023 IST
ਚੰਡੀਗੜ੍ਹ (ਟਨਸ): ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ 9 ਨਵੇਂ ਕੋਰਸ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਰਸਾਂ ਨੂੰ ਸ਼ੁਰੂ ਕਰਨ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਦੇਸ਼ ਅਤੇ ਵਿਦੇਸ਼ ਵਿੱਚ ਨੌਕਰੀ ਹਾਸਲ ਕਰਨ ਦੇ ਯੋਗ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਉਦਮੀ ਬਣਾਉਣਾ ਵੀ ਹੈ। ਇਹ ਨਵੇਂ ਕੋਰਸ ਸੂਬੇ ਦੇ 25 ਸਰਕਾਰੀ ਆਈਟੀਆਈ ਵਿੱਚ ਸ਼ੁਰੂ ਕੀਤੇ ਗਏ ਹਨ, ਜਿੱਥੇ ਇਨ੍ਹਾਂ ਕੋਰਸਾਂ ਲਈ 653 ਨਵੀਆਂ ਸੀਟਾਂ ਅਲਾਟ ਕੀਤੀਆਂ ਗਈਆਂ ਹਨ।
Advertisement
Advertisement