ਕੱਪੜਾ ਸਨਅਤ ਦੇ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ 9 ਫ਼ੀਸਦ ਵਾਧਾ
08:38 AM Jul 25, 2024 IST
ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਕੱਪੜਾ ਸਨਅਤ ਵਿੱਚ ਕੰਮ ਕਰਦੇ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ 9 ਫ਼ੀਸਦ ਦਾ ਵਾਧਾ ਕੀਤਾ ਗਿਆ ਹੈ ,ਜੋ 1 ਅਗਸਤ ਤੋਂ ਲਾਗੂ ਹੋਵੇਗਾ। ਇਹ ਫੈਸਲਾ ਮਜ਼ਦੂਰਾਂ ਅਤੇ ਮਾਲਕਾਂ ਦੀਆਂ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਵਿੱਚ ਕੀਤਾ ਗਿਆ। ਇਹ ਖੁਲਾਸਾ ਸੀਪੀਆਈ ਅਤੇ ਮਜ਼ਦੂਰ ਜਥੇਬੰਦੀ ਦੇ ਆਗੂ ਅਮਰਜੀਤ ਸਿੰਘ ਆਸਲ ਨੇ ਕੀਤਾ। ਮਜ਼ਦੂਰ ਜਥੇਬੰਦੀ ਏਟਕ, ਸੀਟੂ ਅਤੇ ਸੀਟੀਯੂ ਪੰਜਾਬ ਵੱਲੋਂ ਅੱਥੇ ਲਾਹੌਰੀ ਗੇਟ ਪਾਰਕ ਵਿੱਚ ਰੈਲੀ ਕਰਕੇ ਇਸ ਸਬੰਧੀ ਐਲਾਨ ਕੀਤਾ ਗਿਆ ਹੈ। -ਟਨਸ
Advertisement
Advertisement