ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 900 ਰੈਪਿਡ ਰਿਸਪਾਂਸ ਟੀਮਾਂ ਤਾਇਨਾਤ: ਸਿਹਤ ਮੰਤਰੀ

07:57 AM Jul 18, 2023 IST

ਪਟਿਆਲਾ (ਖੇਤਰੀ ਪ੍ਰਤੀਨਿਧ): ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਹੜ੍ਹਾਂ ਨੇ ਪੰਜਾਬ ਦਾ ਭਾਰੀ ਨੁਕਸਾਨ ਕੀਤਾ ਹੈ। ਉਨ੍ਹਾਂ ਕੇਂਦਰ ਵੱਲੋਂ ਪੰਜਾਬ ਲਈ ਭੇਜੇ 218 ਕਰੋੜ ਰੁਪਏ ਲਈ ਧੰਨਵਾਦ ਕਰਦਿਆਂ ਕਿਹਾ ਕਿ ਨੁਕਸਾਨ ਦੇ ਮੁਕਾਬਲਤਨ ਇਹ ਫੰਡ ਬਹੁਤ ਘੱਟ ਹਨ। ਕੇਂਦਰ ਨੂੰ ਚਾਹੀਦਾ ਹੈ ਕਿ ਇਸ ਹਾਲਾਤ ਲਈ ਢੁੱਕਵੇਂ ਫੰਡ ਮੁਹੱਈਆ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ 900 ਰੈਪਿਡ ਰਿਸਪਾਂਸ ਟੀਮਾਂ ਪ੍ਰਭਾਵਿਤ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੀਆਂ ਹਨ। ਇਸ ਵਿਚੋਂ 400 ਟੀਮਾਂ ਸਿਹਤ ਵਿਭਾਗ ਦੀਆਂ ਹਨ। ਜਦਕਿ 500 ਟੀਮਾਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਸਮੇਤ ਡੈਂਟਲ, ਆਯੂਰਵੈਦਿਕ, ਨਰਸਿੰਗ ਕਾਲਜਾਂ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਪ੍ਰਦਾਨ ਕੀਤੀਆਂ ਗਈਆਂ ਹਨ।

Advertisement

Advertisement
Tags :
ਸਿਹਤਹੜ੍ਹਖੇਤਰਾਂਟੀਮਾਂਤਾਇਨਾਤਪ੍ਰਭਾਵਿਤਮੰਤਰੀਰਿਸਪਾਂਸਰੈਪਿਡਵਿੱਚ