For the best experience, open
https://m.punjabitribuneonline.com
on your mobile browser.
Advertisement

91 ਵਿਧਾਇਕ ਕੇਜਰੀਵਾਲ ਦੇ ਬੰਧੂਆ ਮਜ਼ਦੂਰ: ਖਹਿਰਾ

08:57 AM May 05, 2024 IST
91 ਵਿਧਾਇਕ ਕੇਜਰੀਵਾਲ ਦੇ ਬੰਧੂਆ ਮਜ਼ਦੂਰ  ਖਹਿਰਾ
Advertisement

ਪੱਤਰ ਪ੍ਰੇਰਕ
ਭਦੌੜ, 4 ਮਈ
‘ਸਿਆਸੀਆਂ ਆਗੂਆਂ ਨੇ ਜੇਕਰ ਸੰਸਦ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ ਦੀ ਗੱਲ ਰੱਖੀ ਹੁੰਦੀ ਤਾਂ ਕਿਸਾਨਾਂ ਨੂੰ ਦਿੱਲੀ ਵਿੱਚ ਧਰਨੇ ਲਾਉਣ ਦੀ ਲੋੜ ਨਹੀਂ ਸੀ ਪੈਣੀ।’ ਇਹ ਗੱਲ ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਭਦੌੜ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦਾ ਕਿਸਾਨ ਅਤੇ ਮਜ਼ਦੂਰ ਇਸ ਸਮੇਂ ਕਰਜ਼ੇ ਦੀ ਮਾਰ ਹੇਠ ਐਨਾ ਆ ਚੁੱਕਾ ਹੈ ਕਿ ਉਹ ਕਰਜ਼ਾ ਨਹੀਂ ਮੋੜ ਸਕਦਾ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ਕਿਸਾਨਾਂ ਦਾ ਕਰਜ਼ਾ ਮੁਆਫ਼, ਫ਼ਸਲਾਂ ਤੇ ਐੱਮ.ਐੱਸ.ਪੀ ਦੇਣ ਦੇ ਨਾਲ ਜੀਐੱਸਟੀ ਵੀ ਹਟਾਈ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ 92 ਵਿਧਾਇਕਾਂ ’ਚੋਂ 91 ਵਿਧਾਇਕ ਕੇਜਰੀਵਾਲ ਦੇ ਬੰਧੂਆ ਮਜ਼ਦੂਰ ਬਣੇ ਹੋਏ ਹਨ ਜਿਨ੍ਹਾਂ ’ਚੋਂ ਸਿਰਫ਼ ਵਿਧਾਇਕ ਵਿਜੈ ਕੁੰਵਰ ਪ੍ਰਤਾਪ ਸਿੰਘ ਹੀ ਪੰਜਾਬ ਦੇ ਮੁੱਦਿਆਂ ਦੀ ਗੱਲ ਕਰਦਾ ਹੈ।
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵਿੱਚ ਹਲਕਾ ਸੰਗਰੂਰ ਦੇ ਚਾਰ ਮੰਤਰੀ ਹਨ, ਪਰ ਉਹ ਕੋਈ ਪੰਜ ਕੰਮ ਦੱਸਣ ਜੋ ਇਨ੍ਹਾਂ ਨੇ ਲੋਕਾਂ ਦੇ ਹਿੱਤਾਂ ਲਈ ਸੰਗਰੂਰ ਵਿੱਚ ਕੀਤੇ ਹੋਣ। ਉਨ੍ਹਾਂ ਦੋਸ਼ ਲਾਇਆ ਕਿ ਇਹ ਸਿਰਫ਼ ਇਸ਼ਤਿਹਾਰਬਾਜ਼ੀ ਰਾਹੀਂ ਡਰਾਮੇਬਾਜ਼ੀ ਕਰਨ ਵਿੱਚ ਮਾਹਿਰ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੱਸਣ ਕਿ ਭਾਈ ਅੰਮ੍ਰਿਤਪਾਲ ਸਿੰਘ ’ਤੇ ਐੱਨਐੱਸਏ ਲਾ ਕੇ ਉਸ ਨੂੰ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਕਿਉਂਕਿ ਭੇਜਿਆ ਗਿਆ ਜਦਕਿ ਉਨ੍ਹਾਂ ਨੂੰ ਅੰਮ੍ਰਿਤਸਰ ਵਿੱਚ ਹੀ ਰੱਖਿਆ ਜਾ ਸਕਦਾ ਸੀ। ਇਸ ਮੌਕੇ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ, ਕੁਲਦੀਪ ਸਿੰਘ ਕਾਲਾ ਢਿੱਲੋਂ, ਗੁਰਤੇਜ ਸਿੰਘ ਨੈਣੇਵਾਲ ਅਤੇ ਕਰਮਜੀਤ ਸਿੰਘ ਹਾਜ਼ਰ ਸਨ।

Advertisement

Advertisement
Author Image

Advertisement
Advertisement
×