ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੀਅਰ ਦੀਆਂ 924 ਤੇ ਸ਼ਰਾਬ ਦੀਆਂ 26 ਪੇਟੀਆਂ ਬਰਾਮਦ

07:42 AM Jun 19, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 18 ਜੂਨ
ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ ਐਕਸਾਈਜ਼ ਵਿਭਾਗ ਦੀ ਟੀਮ ਨੇ ਥਾਣਾ ਮੇਹਰਬਾਨ ਪੁਲੀਸ ਨਾਲ ਵੱਡੀ ਮਾਤਰਾ ’ਚ ਬੀਅਰ ਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਐਕਸਾਈਜ਼ ਵਿਭਾਗ ਦੀ ਸਹਾਇਕ ਕਮਿਸ਼ਨਰ ਡਾ. ਸ਼ਿਵਾਨੀ ਗੁਪਤਾ ਦੀ ਅਗਵਾਈ ’ਚ ਟੀਮ ਨੇ ਛਾਪੇਮਾਰੀ ਕੀਤੀ ਜਿਸ ਦੌਰਾਨ 924 ਪੇਟੀਆਂ ਬੀਅਰ ਦੇ ਨਾਲ ਨਾਲ 26 ਪੇਟੀਆਂ ਸ਼ਰਾਬ ਬਰਾਮਦ ਹੋਈ ਹੈ। ਪੁਲੀਸ ਨੇ ਹਾਲਾਂਕਿ ਮਾਮਲਾ ਤਾਂ ਦਰਜ ਕਰ ਲਿਆ ਹੈ ਪਰ ਕਿਸੇ ਨੂੰ ਨਾਮਜ਼ਦ ਨਹੀਂ ਕੀਤਾ ਗਿਆ ਕਿਉਂਕਿ ਇਹ ਪਤਾ ਨਹੀਂ ਲੱਗ ਸਕਿਆ ਕਿ ਇਹ ਸ਼ਰਾਬ ਤੇ ਬੀਅਰ ਕਿਸ ਦੀ ਹੈ।
ਜਾਣਕਾਰੀ ਅਨੁਸਾਰ ਮੇਹਰਬਾਨ ਇਲਾਕੇ ’ਚ ਇੱਕ ਗੁਦਾਮ ਦੇ ਅੰਦਰ ਵੱਡੀ ਮਾਤਰਾ ’ਚ ਨਾਜਾਇਜ਼ ਸ਼ਰਾਬ ਤੇ ਬੀਅਰ ਪਈ ਮਿਲੀ ਜਿਸ ਤੋਂ ਬਾਅਦ ਐਕਸਾਈਜ਼ ਵਿਭਾਗ ਦੀ ਟੀਮ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਇਸ ਦੀ ਜਾਣਕਾਰੀ ਜ਼ਿਲ੍ਹਾ ਪੁਲੀਸ ਨਾਲ ਸਾਂਝੀ ਕੀਤੀ ਤੇ ਦੋਹਾਂ ਟੀਮਾਂ ਨੇ ਮਿਲ ਕੇ ਉਥੇ ਛਾਪੇਮਾਰੀ ਕਰ ਕੇ ਸ਼ਰਾਬ ਤੇ ਬੀਅਰ ਬਰਾਮਦ ਕਰ ਲਈ। ਪੁਲੀਸ ਅਨੁਸਾਰ ਇਹ ਬੀਅਰ ਤੇ ਸ਼ਰਾਬ ਹਾਲੇ ਤੱਕ ਪਤਾ ਨਹੀਂ ਲੱਗਾ ਕਿ ਕਿਸ ਦੀ ਹੈ। ਪੁਲੀਸ ਅਧਿਕਾਰੀ ਅਨੁਸਾਰ ਇਸ ਵਿਚ ਕਿਸੇ ਨਾ ਕਿਸੇ ਠੇਕੇਦਾਰ ਦੀ ਸ਼ਮੂਲੀਅਤ ਹੋ ਸਕਦੀ ਹੈ। ਬਾਕੀ ਜਾਂਚ ਕੀਤੀ ਜਾ ਰਹੀ ਹੈ ਤੇ ਅੱਗੇ ਦੀ ਕਾਰਵਾਈ ਜਾਂਚ ਕਰਨ ਮਗਰੋਂ ਕਰ ਦਿੱਤੀ ਜਾਵੇਗੀ। ਪੁਲੀਸ ਅਨੁਸਾਰ ਵੱਖ-ਵੱਖ ਬਰਾਂਡ ਦੀ ਬੀਅਰ ਬਰਾਮਦ ਹੋਈ ਹੈ। ਇਸ ਤੋਂ ਇਲਾਵਾ 26 ਪੇਟੀਆਂ ’ਚ ਵੱਖ-ਵੱਖ ਬ੍ਰਾਂਡ ਦੀ ਸ਼ਰਾਬ ਮਿਲੀ ਹੈ।

Advertisement

Advertisement