ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Canada News: ਕਾਰੋਬਾਰੀਆਂ ਕੋਲੋਂ ਫ਼ਿਰੌਤੀਆਂ ਵਸੂਲਣ ਵਾਲਾ Canada ਤੋਂ ਚੱਲਦਾ 10 ਮੈਂਬਰੀ ਗਰੋਹ ਬੇਨਕਾਬ

12:38 PM Nov 14, 2024 IST

ਮਹਿੰਦਰ ਸਿੰਘ ਰੱਤੀਆਂ
ਮੋਗਾ, 14 ਨਵੰਬਰ
ਮੋਗਾ ਸੀਆਈਏ ਸਟਾਫ਼ ਪੁਲੀਸ ਨੇ ਕੈਨੇਡਾ ਤੋਂ ਚੱਲ ਰਹੇ ਕਾਰੋਬਾਰੀਆਂ ਕੋਲੋਂ ਫ਼ਿਰੌਤੀਆਂ ਵਸੂਲਣ ਵਾਲੇ 10 ਮੈਂਬਰੀ ਗਰੋਹ ਨੂੰ ਬੇਨਕਾਬ ਕਰ ਕੇ ਇਸ ਦੇ 5 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਪੰਜੇ ਮੁਲਜ਼ਮ ਇਕੋ ਪਿੰਡ ਨਾਲ ਸਬੰਧਤ ਹਨ।
ਸੀਆਈਏ ਸਟਾਫ਼ ਮੁਖੀ ਇੰਸਪੈਕਟਰ ਦਲਜੀਤ ਸਿੰਘ ਬਰਾੜ ਨੇ ਕਾਰੋਬਾਰੀਆਂ ਕੋਲੋਂ ਫ਼ਿਰੌਤੀਆਂ ਵਸੂਲਣ ਵਾਲੇ ਗਰੋਹ ਦੇ ਪੰਜ ਮੈਂਬਰਾਂ ਦੀ ਗ੍ਰਿਫਤਾਰੀ ਦੀ ਪੁਸ਼ਟੀ ਕਰਦੇ ਕਿਹਾ ਕਿ ਹੋਰ ਵੇਰਵੇ ਪ੍ਰੈਸ ਕਾਨਫਰੰਸ ਵਿਚ ਸਾਂਝੇ ਕੀਤੇ ਜਾਣਗੇ। ਪੁਲੀਸ ਸੂਤਰਾਂ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਗਰੋਹ ਮੈਂਬਰਾਂ ਦੀ ਪਛਾਣ ਅਰਸ਼ਦੀਪ ਸਿੰਘ ਉਰਫ਼ ਅਰਸ਼, ਗੁਰਜੀਤ ਸਿੰਘ ਉਰਫ਼ ਜੱਗਾ, ਹਰਦੀਪ ਸਿਘ ਉਰਫ਼ ਹਨੀ, ਕੁਲਦੀਪ ਸਿੰਘ ਉਰਫ਼ ਲੱਡੂ ਅਤੇ ਗਰਦੌਰ ਸਿੰਘ ਵਜੋਂ ਹੋਈ ਹੈ ਜੋ ਸਾਰੇ ਪਿੰਡ ਚੜਿੱਕ ਦੇ ਰਹਿਣ ਵਾਲੇ ਹਨ।
ਪੁਲੀਸ ਮੁਤਾਬਕ ਇਸੇ ਪਿੰਡ ਚੜਿੱਕ ਦਾ ਲਖਵੀਰ ਸਿੰਘ ਉਰਫ਼ ਲੱਕੀ ਕੈਨੇਡਾ ਤੋਂ ਇਹ ਨੈੱਟਵਰਕ ਚਲਾ ਰਿਹਾ ਹੈ। ਉਹ ਵਿਦੇਸ਼ ਤੋਂ ਕਾਰੋਬਾਰੀਆਂ ਆਦਿ ਨੂੰ ਫ਼ਿਰੌਤੀ ਲਈ ਕਾਲ ਕਰਦਾ ਹੈ ਅਤੇ ਫ਼ਿਰੌਤੀ ਨਾ ਦੇਣ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਹੈ। ਉਨ੍ਹਾਂ ਕਿਹਾਕਿ ਗ੍ਰਿਫ਼ਤਾਰ ਮੁਲਜ਼ਮ ਫ਼ਿਰੌਤੀ ਵਸੂਲਣ ਦਾ ਕੰਮ ਕਰਦੇ ਸਨ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਦੱਖਣੀ ਵਿਚ ਕੇਸ ਦਰਜ ਕੀਤਾ ਹੈ।

Advertisement

Advertisement