ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੁੱਟਮਾਰ ਕਾਰਨ ਗੰਭੀਰ ਜ਼ਖ਼ਮੀ 10ਵੀਂ ਦੇ ਵਿਦਿਆਰਥੀ ਨੇ ਦਮ ਤੋੜਿਆ

07:24 AM Sep 27, 2024 IST

ਸੰਜੀਵ ਹਾਂਡਾ
ਫ਼ਿਰੋਜ਼ਪੁਰ, 26 ਸਤੰਬਰ
ਇੱਥੇ ਛਾਉਣੀ ਸਥਿਤ ਮਨੋਹਰ ਲਾਲ ਮੈਮੋਰੀਅਲ ਸਕੂਲ ’ਚ ਪੜ੍ਹਦੇ ਦਸਵੀਂ ਜਮਾਤ ਦੇ ਵਿਦਿਆਰਥੀ ਚਾਹਤਪ੍ਰੀਤ ਸਿੰਘ (16) ਵਾਸੀ ਫ਼ਿਰੋਜਸ਼ਾਹ ਨੇ ਲੰਘੀ ਰਾਤ ਫ਼ਰੀਦਕੋਟ ਦੇ ਸਰਕਾਰੀ ਹਸਪਤਾਲ ’ਚ ਦਮ ਤੋੜ ਦਿੱਤਾ। ਜ਼ਿਕਰਯੋਗ ਹੈ ਕਿ ਲੰਘੇ ਮੰਗਲਵਾਰ ਸਕੂਲ ਦੇ ਬਾਹਰ ਕੁਝ ਨੌਜਵਾਨਾਂ ਨੇ ਚਾਹਤਪ੍ਰੀਤ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ ਛਾਉਣੀ ਪੁਲੀਸ ਨੇ ਮਾਮਲੇ ’ਚ ਛੇ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ, ਜਿਨ੍ਹਾਂ ’ਚੋਂ ਦੋ ਮੁਲਜ਼ਮਾਂ ਦੀ ਪਛਾਣ ਅਕਾਸ਼ਦੀਪ ਵਾਸੀ ਪਿੰਡ ਬਜੀਦਪੁਰ ਅਤੇ ਲਕਸ਼ ਵਾਸੀ ਪਿੰਡ ਨਵਾਂ ਪੁਰਬਾ ਵਜੋਂ ਹੋਈ ਹੈ, ਜਦਕਿ ਚਾਰ ਮੁਲਜ਼ਮਾਂ ਦੀ ਪਛਾਣ ਨਹੀਂ ਹੋਈ। ਇਹ ਮੁਕੱਦਮਾ ਚਾਹਤਪ੍ਰੀਤ ਦੇ ਦੋਸਤ ਕਿਰਨਪ੍ਰੀਤ ਸਿੰਘ ਵਾਸੀ ਫ਼ਿਰੋਜਸ਼ਾਹ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਪੁਲੀਸ ਅਨੁਸਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਬਾਕੀ ਹੈ।
ਘਟਨਾ ਵਾਲੇ ਦਿਨ ਦਰਜਨ ਦੇ ਕਰੀਬ ਹਥਿਆਰਬੰਦ ਨੌਜਵਾਨਾਂ ਨੇ ਚਾਹਤਪ੍ਰੀਤ ’ਤੇ ਸਕੂਲ ਦੇ ਬਾਹਰ ਉਸ ਵੇਲੇ ਅਚਾਨਕ ਹਮਲਾ ਕਰ ਦਿੱਤਾ, ਜਦੋਂ ਉਹ ਆਪਣੇ ਦੋ ਦੋਸਤਾਂ ਨਾਲ ਮੋਟਰਸਾਈਕਲ ’ਤੇ ਘਰ ਜਾ ਰਿਹਾ ਸੀ। ਮੌਕੇ ’ਤੇ ਮੌਜੂਦ ਇੱਕ ਵਿਅਕਤੀ ਦਾ ਕਹਿਣਾ ਸੀ ਕਿ ਹਮਲਾਵਰਾਂ ਕੋਲ ਤੇਜ਼ਧਾਰ ਹਥਿਆਰਾਂ ਤੋਂ ਇਲਾਵਾ ਦੋ ਪਿਸਤੌਲ ਵੀ ਸਨ, ਜਿਸ ਕਾਰਨ ਚਾਹਤਪ੍ਰੀਤ ਦੇ ਦੋਵੇਂ ਦੋਸਤ ਡਰ ਕੇ ਪਾਸੇ ਹੋ ਕੇ ਖੜ੍ਹੇ ਰਹੇ। ਕੁੱਟਮਾਰ ਦੀ ਵਜ੍ਹਾ ਅਜੇ ਤੱਕ ਸਾਹਮਣੇ ਨਹੀਂ ਆਈ। ਥਾਣਾ ਛਾਉਣੀ ਤੋਂ ਕੁਝ ਹੀ ਦੂਰੀ ’ਤੇ ਇਹ ਸਾਰੀ ਘਟਨਾ ਵਾਪਰੀ ਪਰ ਪੁਲੀਸ ਦੇ ਪਹੁੰਚਣ ਤੋਂ ਪਹਿਲਾਂ ਸਾਰੇ ਹਮਲਾਵਰ ਫ਼ਰਾਰ ਹੋ ਗਏ। ਐਸਪੀ (ਡੀ) ਰਣਧੀਰ ਕੁਮਾਰ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਤੇ ਛੇਤੀ ਹੀ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਾਵੇਗਾ।

Advertisement

Advertisement