ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋੜਵੰਦ ਪਰਿਵਾਰ ਦਾ 16 ਸਾਲਾ ਲੜਕਾ ਛੱਤ ਤੋਂ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿੱਚ ਆਇਆ

08:09 PM Sep 27, 2024 IST
ਜ਼ਖ਼ਮੀ ਲੜਕੇ ਸ਼ਿਵਮ ਨੂੰ ਐਬੂਲੈਂਸ ਵਿੱਚ ਅੰਮ੍ਰਿਤਸਰ ਲੈ ਕੇ ਜਾਂਦੇ ਹੋਏ ਪਰਿਵਾਰਕ ਮੈਂਬਰ।

ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 27 ਸਤੰਬਰ
ਸਥਾਨਕ ਨਵੀਂ ਆਬਾਦੀ ਵਿੱਚ ਛੱਤ ਉੱਪਰ ਆਪਣੇ ਦੋਸਤਾਂ ਨਾਲ ਖੇਡ ਰਿਹਾ 16 ਸਾਲਾ ਇਕ ਲੜਕਾ ਬਿਜਲੀ ਦੀਆਂ 11 ਕੇਵੀ ਤਾਰਾਂ ਦੀ ਲਪੇਟ ਵਿੱਚ ਆਉਣ ਮਗਰੋਂ 20 ਫੁੱਟ ਉੱਚੀ ਛੱਤ ਤੋਂ ਹੇਠਾਂ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ। ਇਸ ਸਬੰਧੀ ਲੜਕੇ ਦੇ ਪਿਤਾ ਰਾਜੂ ਨੇ ਦੱਸਿਆ ਉਸ ਦਾ 16 ਸਾਲਾ ਪੁੱਤਰ ਸ਼ਿਵਮ ਆਪਣੇ ਦੋਸਤਾਂ ਨਾਲ ਘਰ ਨੇੜੇ ਇਕ ਇਮਾਰਤ ਦੀ ਛੱਤ ਉੱਤੇ ਚੜ੍ਹਿਆ ਹੋਇਆ ਸੀ। ਇਸ ਦੌਰਾਨ ਉਹ ਅਚਾਨਕ ਛੱਤ ਤੋਂ ਲੰਘ ਰਹੀਆਂ ਬਿਜਲੀ ਦੀਆਂ 11 ਕੇਵੀ ਤਾਰਾਂ ਦੇ ਸੰਪਰਕ ਵਿੱਚ ਆ ਗਿਆ ਅਤੇ ਕਰੰਟ ਲੱਗਣ ਕਾਰਨ 20 ਫੁੱਟ ਉੱਚੀ ਛੱਤ ਤੋਂ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ। ਪਰਿਵਾਰ ਵੱਲੋਂ ਤੁਰੰਤ ਲੜਕੇ ਨੂੰ ਸਥਾਨਕ ਉਮੀਦ ਹਸਪਤਾਲ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ। ਲੜਕੇ ਦਾ ਪਿਤਾ ਫਲਾਂ ਦੀ ਰੇਹੜੀ ਲਗਾ ਕੇ ਪਰਿਵਾਰ ਦਾ ਗੁਜ਼ਾਰਾ ਚਲਾਉਂਦੇ ਹੈ। ਇਸ ਅਚਰਚੇਤ ਆਈ ਮੁਸੀਬਤ ਕਾਰਨ ਪਰਿਵਾਰ ਨੇ ਸਰਕਾਰ, ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਦਾਨੀਆਂ ਤੋਂ ਲੜਕੇ ਦੇ ਇਲਾਜ ਲਈ ਮਦਦ ਦੀ ਮੰਗ ਕੀਤੀ ਹੈ।

Advertisement

Advertisement